November 5, 2024

ਪੰਜਾਬ ਯੂਨੀਵਰਸਿਟੀ ‘ਚ ਪੜਣ ਵਾਲੇ ਵਿਦਿਆਰਥੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ (PU) ਨਾਲ ਸਬੰਧਤ ਕਾਲਜਾਂ ਵਿੱਚ ਵੀ ਫੀਸ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਗ੍ਰੈਜੂਏਸ਼ਨ ਪੱਧਰ ‘ਤੇ ਬੀ.ਏ. 7 ਸੈਲਫ-ਫਾਈਨਾਂਸ ਕੋਰਸਾਂ ਵਿੱਚ ਫੀਸਾਂ ਵਿੱਚ 12 ਫੀਸਦੀ ਅਤੇ ਹੋਰ ਕੋਰਸਾਂ ਵਿੱਚ 15 ਫੀਸਦੀ ਦਾ ਵਾਧਾ ਹੋਵੇਗਾ। ਇਹ ਵਧੀ ਹੋਈ ਫੀਸ ਨਵੇਂ ਸੈਸ਼ਨ ਸਾਲ 2024-25 ਵਿੱਚ ਲਾਗੂ ਹੋਵੇਗੀ। ਇਸ ਤੋਂ ਪਹਿਲਾਂ ਇਹ ਅੰਤਿਮ ਪ੍ਰਵਾਨਗੀ ਲਈ ਸੈਨੇਟ ਕੋਲ ਜਾਵੇਗਾ।

ਇਹ ਫ਼ੈਸਲਾ ਪਹਿਲਾਂ ਕਾਲਜ ਪੱਧਰੀ ਕਮੇਟੀ ਵਿੱਚ ਲਿਆ ਗਿਆ ਸੀ। ਬਾਅਦ ਵਿੱਚ ਇਸ ਨੂੰ ਸਿੰਡੀਕੇਟ ਕਮੇਟੀ ਵਿੱਚ ਵੀ ਪ੍ਰਵਾਨਗੀ ਮਿਲ ਗਈ। ਸਿੰਡੀਕੇਟ ਕਮੇਟੀ ਵਿੱਚ ਇਹ ਵੀ ਚਰਚਾ ਕੀਤੀ ਗਈ ਕਿ ਕਾਲਜ ਵਿੱਚ ਪ੍ਰਿੰਸੀਪਲ ਅਤੇ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ’ਤੇ ਜਲਦੀ ਹੀ ਭਰਤੀ ਕੀਤੀ ਜਾਵੇਗੀ।

ਚੇਤੇ ਰਹੇ ਕਿ ਪੀ.ਯੂ. ਪੰਜਾਬ ਅਤੇ ਚੰਡੀਗੜ੍ਹ ਦੇ ਲਗਭਗ 200 ਕਾਲਜ ਸੰਸਥਾ ਨਾਲ ਜੁੜੇ ਹੋਏ ਹਨ। ਦੂਜੇ ਪਾਸੇ ਪੰਜਾਬ ਦੇ ਕਾਲਜਾਂ ਵਿੱਚ ਦਾਖਲਾ ਪ੍ਰਕਿਰਿਆ ਮਈ ਮਹੀਨੇ ਤੋਂ ਸ਼ੁਰੂ ਹੋ ਸਕਦੀ ਹੈ। 12ਵੀਂ ਦਾ ਨਤੀਜਾ ਨਿਕਲਦੇ ਹੀ ਵਿਦਿਆਰਥੀ ਕਾਲਜਾਂ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਇਸ ਵਾਰ ਨਵੀਂ ਸਿੱਖਿਆ ਨੀਤੀ ਤਹਿਤ ਕੈਂਪਸ ਵਿੱਚ ਦਾਖ਼ਲੇ ਹੋਣਗੇ।

By admin

Related Post

Leave a Reply