ਪੰਜਾਬ ਸਰਕਾਰ ਨੇ ਇਸ ਤਾਰੀਖ ਨੂੰ ਵਿਸ਼ੇਸ਼ ਛੁੱਟੀ ਦਾ ਕੀਤਾ ਐਲਾਨ
By admin / April 2, 2024 / No Comments / Punjabi News
ਪੰਜਾਬ:ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ।ਦੇਸ਼ ‘ਚ ਇਸ ਵਾਰ 7 ਪੜਾਵਾਂ ‘ਚ ਵੋਟਿੰਗ ਕਰਵਾਈ ਜਾਵੇਗੀ। ਚੋਣਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੀ ਇੱਕੋ ਇੱਕ ਸੰਸਦੀ ਸੀਟ ਲਈ ਚੋਣਾਂ ਹੋਣਗੀਆਂ।
ਇਸ ਦੌਰਾਨ, ਪੰਜਾਬ ਸਰਕਾਰ ਨੇ ਰਾਜ ਵਿੱਚ ਕੰਮ ਕਰ ਰਹੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਲਈ 1 ਜੂਨ, 2024 ਨੂੰ ਵੋਟ ਪਾਉਣ ਲਈ ਵੋਟਰਾਂ ਲਈ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਜੇਕਰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਗਰ ਨਿਗਮਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚੋਂ ਜੇ ਕੋਈ ਵੀ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ।ਤਾਂ ਉਹ ਆਪਣਾ ਵੋਟਰ ਆਈ.ਡੀ. ਕਾਰਡ ਦਿਖਾ ਕੇ ਛੁੱਟੀ ਲੈ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਉਕਤ ਛੁੱਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਛੁੱਟੀ ਖਾਤਿਆਂ ‘ਚੋਂ ਨਹੀਂ ਕੱਟੀ ਜਾਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।