ਪੰਜਾਬ : ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਸੂਬੇ ‘ਚ 6 ਦਸੰਬਰ ਯਾਨੀ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਤੁਹਾਨੂੰ ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਇਸ ਕਾਰਨ ਚੰਡੀਗੜ੍ਹ ਵਿੱਚ ਵੀ ਸਾਰੇ ਸਰਕਾਰੀ ਦਫ਼ਤਰ, ਨਿਗਮ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।

Leave a Reply