ਫਗਵਾੜਾ : ਆਮ ਆਦਮੀ ਪਾਰਟੀ ਨੇ ਫਗਵਾੜਾ ਤੋਂ ਯੂਥ ਆਗੂ ਹਰਜੀ ਮਾਨ (Harji Mann) ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਨੇ ਹਰਜੀ ਮਾਨ ਨੂੰ ਵੱਡੀ ਜ਼ਿੰਮੇਵਾਰੀ ਦੇ ਕੇ ਪਾਰਟੀ ਦਾ ਸੂਬਾ ਬੁਲਾਰਾ ਬਣਾਇਆ ਹੈ। ਇੱਥੇ ਤੁਹਾਨੂੰ ਦੱਸ ਦੇਈਏ ਕਿ ਹਰਜੀ ਮਾਨ ਸਾਬਕਾ ਕੇਂਦਰੀ ਮੰਤਰੀ ਸਰਦਾਰ ਬੂਟਾ ਸਿੰਘ ਦੇ ਪੋਤਰੇ ਅਤੇ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਦੇ ਬੇਟੇ ਹਨ।

ਦੱਸ ਦੇਈਏ ਕਿ ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਇਸ ਤਹਿਤ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬੁਲਾਰਿਆਂ ਦਾ ਐਲਾਨ ਕੀਤਾ ਹੈ। ਕਈ ਨੇਤਾਵਾਂ ਦੇ ਨਾਲ-ਨਾਲ ਇਸ ਸੂਚੀ ‘ਚ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਨਾਂ ਵੀ ਸ਼ਾਮਲ ਹਨ।

ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਇਹ ਨਿਯੁਕਤੀਆਂ ਸੂਬਾ ਪ੍ਰਧਾਨ ਸੰਦੀਪ ਪਾਠਕ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਗੁਰਮੀਤ ਸਿੰਘ ਮੀਤ ਹੇਅਰ, ਮਾਲਵਿੰਦਰ ਸਿੰਘ ਕੰਗ, ਨੀਲ ਗਰਗ ਅਤੇ ਪਵਨ ਕੁਮਾਰ ਟੀਨੂੰ ਨੂੰ ਪਾਰਟੀ ਦਾ ਸੀਨੀਅਰ ਬੁਲਾਰੇ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਨਰਿੰਦਰ ਕੌਰ ਭਰਾਜ਼, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਕਈ ਆਗੂਆਂ ਨੂੰ ਬੁਲਾਰੇ ਬਣਾਇਆ ਗਿਆ ਹੈ।

Leave a Reply