ਪੰਜਾਬ : ਪੰਜਾਬ ਸਰਕਾਰ (The Punjab Government) ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਦੌਰਾਨ ਇੱਕ ਆਈ.ਏ.ਐਸ ਅਧਿਕਾਰੀ ਦੇ ਤਬਾਦਲੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਰੀ ਸੂਚੀ ਅਨੁਸਾਰ ਉਕਤ ਆਈ.ਏ.ਐਸ ਅਧਿਕਾਰੀ ਰਾਹੁਲ ਨੂੰ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੀ ਥਾਂ ਜ਼ਿਲ੍ਹੇ ਦਾ ਨਵਾਂ ਡੀ.ਸੀ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ 1 ਅਕਤੂਬਰ, 2024 ਨੂੰ ਪੰਜਾਬ ਸਰਕਾਰ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦਾ ਤਬਾਦਲਾ ਕਰਕੇ ਉਨ੍ਹਾਂ ਦੀ ਥਾਂ ‘ਤੇ ਆਈ.ਏ.ਐਸ ਅਧਿਕਾਰੀ ਪਰਮਵੀਰ ਸਿੰਘ ਨੂੰ ਨਿਯੁਕਤ ਕੀਤਾ ਸੀ।

Leave a Reply