ਮਾਨਸਾ : ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਵੱਡੀ ਗਿਣਤੀ ਵਿੱਚ ਰੁੱਖ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ’ਤੇ ਰੁੱਖ ਲਗਾਏ ਜਾ ਰਹੇ ਹਨ। ਇਹ ਵਿਚਾਰ ਹਲਕਾ ਮਾਨਸਾ ਡਾ: ਵਿਜੇ ਸਿੰਗਲਾ ਨੇ ‘ਪੰਜਾਬ ਹਰਿਆਲੀ ਸਕੀਮ’ ਤਹਿਤ ਮਾਨਸਾ ਖੁਰਦ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਪ੍ਰਗਟਾਏ। ਇਸ ਦੌਰਾਨ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਅਤੇ ਐਸ.ਡੀ.ਐਮ ਮਾਨਸਾ ਮਨਜੀਤ ਸਿੰਘ ਰਾਜਲਾ ਵੀ ਹਾਜ਼ਰ ਸਨ।

ਵਿਧਾਇਕ ਵਿਜੇ ਸਿੰਗਲਾ ਨੇ ਦੱਸਿਆ ਕਿ ਵਾਤਾਵਰਨ ਨੂੰ ਸੰਤੁਲਿਤ ਰੱਖਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹੇ ਵਿੱਚ ਇੱਕ ਰੋਜ਼ਾ ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਗਏ ਹਨ। ਡੀ.ਸੀ.ਮਾਨਸਾ ਪਰਮਵੀਰ ਸਿੰਘ ਨੇ ਦੱਸਿਆ ਕਿ ਮਾਨਸਾ ਖੁਰਦ ਵਿੱਚ 12 ਏਕੜ ਰਕਬੇ ਵਿੱਚ ਜੰਗਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਜੰਗਲ ਵਿੱਚ ਹਰ ਤਰ੍ਹਾਂ ਦੇ ਪੌਦੇ ਲਗਾਏ ਜਾਣਗੇ ਅਤੇ ਇਸ ਨੂੰ ਵਿਰਾਸਤੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ। ਸਰਕਾਰ ਵੱਲੋਂ ਇਸ ਸੀਜ਼ਨ ਦੌਰਾਨ ਮਾਨਸਾ ਜ਼ਿਲ੍ਹੇ ਵਿੱਚ 10 ਲੱਖ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਤਹਿਤ ਅੱਜ ਸਾਰੀਆਂ ਪੰਚਾਇਤਾਂ ਅਤੇ ਹੋਰ ਥਾਵਾਂ ’ਤੇ ਤਿੰਨ ਲੱਖ ਦੇ ਕਰੀਬ ਬੂਟੇ ਲਾਏ ਜਾ ਰਹੇ ਹਨ।  ਇਸ ਮੌਕੇ ਕਾਰਜਕਾਰੀ ਡੀ.ਡੀ.ਪੀ.ਓ. ਕੁਸਮ ਅਗਰਵਾਲ, ਬੀ.ਡੀ.ਪੀ.ਓ. ਮੇਜਰ ਸਿੰਘ, ਵਣ ਰੇਂਜ ਅਫ਼ਸਰ ਸੁਖਦੇਵ ਸਿੰਘ, ਫੋਰੈਸਟਰ ਗਾਰਡ ਕ੍ਰਿਸ਼ਨ ਸਿੰਘ, ਸੰਦੀਪ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply