November 5, 2024

ਪੱਛਮੀ ਬੰਗਾਲ ‘ਚ ਭਾਜਪਾ ਵਰਕਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਪੱਛਮੀ ਬੰਗਾਲ: ਪੱਛਮੀ ਬੰਗਾਲ ਦੇ ਨਾਦੀਆ ਵਿੱਚ ਇੱਕ ਭਾਜਪਾ ਵਰਕਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮਾਰੇ ਗਏ ਵਰਕਰ ਦੀ ਪਛਾਣ ਹਫੀਜ਼ੁਲ ਸ਼ੇਖ (Hafizul Sheikh) ਵਜੋਂ ਹੋਈ ਹੈ ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਤੀ ਸ਼ਾਮ ਨੂੰ ਹਫੀਜ਼ੁਲ ਸ਼ੇਖ ਦੀ ਚਾਹ ਦੀ ਦੁਕਾਨ ‘ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਉਨ੍ਹਾਂ ਦੇ ਸਿਰ ‘ਤੇ ਗੋਲੀ ਲੱਗੀ ਸੀ। ਪੀੜਤ ਭਾਜਪਾ ਵਰਕਰ ਦੇ ਪਰਿਵਾਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਹੱਤਿਆ ਇਸ ਲਈ ਕੀਤੀ ਗਈ ਕਿਉਂਕਿ ਉਹ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪੁਲਿਸ ਨੇ ਦੱਸਿਆ ਕਿ ਦੋਸ਼ੀ ਅਤੇ ਪੀੜਤ ਦੋਵਾਂ ਦਾ ਅਪਰਾਧਿਕ ਰਿਕਾਰਡ ਹੈ। ਮੁੱਖ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ, ਪਰ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

By admin

Related Post

Leave a Reply