ਫਰੀਦਕੋਟ : ਸਥਾਨਕ ਮਾਡਰਨ ਜੇਲ੍ਹ (Modern jail) ਦੇ ਇੱਕ ਜੇਲ੍ਹ ਵਾਰਡਨ ਦਾ ਪਰਦਾਫਾਸ਼ ਹੋਇਆ ਹੈ ਜੋ ਜੇਲ੍ਹ ਦੀਆਂ ਕੰਧਾਂ ਦੇ ਬਾਹਰ ਕੈਦੀਆਂ ਨੂੰ ਮੋਟੇ ਭਾਅ ’ਤੇ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਵੇਚਦਾ ਸੀ।

ਜਾਣਕਾਰੀ ਅਨੁਸਾਰ ਸਥਾਨਕ ਸੀ.ਆਈ.ਏ. ਸਟਾਫ਼ ਕੋਟਕਪੂਰਾ ਵਿੱਚ ਐਨ.ਡੀ.ਪੀ.ਐਸ. ਐਕਟ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਜੇਲ੍ਹ ਵਾਰਡਨ ਜਸਵੀਰ ਸਿੰਘ ਪਿੰਡ ਮਚਾਕੀ ਮੱਲ ਸਿੰਘ ਜੇਲ੍ਹ ਅੰਦਰ ਬੰਦ ਕੈਦੀਆਂ ਨੂੰ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਮਹਿੰਗੇ ਭਾਅ ਵੇਚਦੇ ਹਨ। ਇਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਾਰਡਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply