ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਵਿੱਚ ਗੋਲਡੀ ਬਰਾੜ ਅਤੇ ਹਰਿੰਦਰ ਸਿੰਘ ਰਿੰਦਾ (Goldie Brar and Harinder Singh Rinda)ਵੱਲੋਂ ਇੱਕ ਵਿਅਕਤੀ ਨੂੰ ਧਮਕੀ ਦਿੱਤੀ ਗਈ ਹੈ। ਹੱਥ ਲਿਖਤ ਪੱਤਰ ਰਾਹੀਂ 50 ਲੱਖ ਰੁਪਏ ਅਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗ ਕੇ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਸਬੰਧੀ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਉਪਰੋਕਤ ਦੋਵਾਂ ਵਿਅਕਤੀਆਂ ਖ਼ਿਲਾਫ਼ 384, 506, 115, 120 ਬੀ.ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਵਰਿੰਦਰਪਾਲ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਕੋਠੀ ਨੰਬਰ 2, ਪਾਇਨੀਅਰ ਇਨਕਲੇਵ ਮੋਗਾ ਰੋਡ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਸਦੇ ਵਟਸਐਪ ‘ਤੇ 16-17 ਦਸੰਬਰ 2023 ਨੂੰ ਗੋਲਡੀ ਬਰਾੜ ਨੇ ਧਮਕੀ ਭਰਿਆ ਐਸ.ਐਮ.ਐਸ. ਕਰ 50 ਲੱਖ ਰੁਪਏ ਦੀ ਫਿਰੌਤੀ ਮੰਗੀ ਅਤੇ 28 ਜੁਲਾਈ 2024 ਨੂੰ ਹੱਥ ਲਿਖਤ ਪੱਤਰ ਰਾਹੀਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।  ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਹਰਿੰਦਰ ਸਿੰਘ ਉਰਫ ਰਿੰਦਾ ਵੱਲੋਂ ਵਟਸਐਪ ’ਤੇ ਧਮਕੀਆਂ ਵੀ ਦਿੱਤੀਆਂ ਗਈਆਂ ਹਨ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਐਸ.ਐਚ.ਓ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Leave a Reply