November 5, 2024

ਫਾਜ਼ਿਲਕਾ ‘ਚ ਤੇਲ ਮਿੱਲ ‘ਚ ਲੱਗੀ ਭਿਆਨਕ ਅੱਗ, 50 ਕੁਇੰਟਲ ਸੀਡ ਆਇਲ ‘ਤੇ ਗਿੰਨਿੰਗ ਮਸ਼ੀਨ ਹੋਈ ਸੜ ਕੇ ਸੁਆਹ

ਪੰਜਾਬ : ਪੰਜਾਬ ਦੇ ਫਾਜ਼ਿਲਕਾ ਤੋਂ ਇਕ ਇਮਾਰਤ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਫਾਜ਼ਿਲਕਾ ਦੇ ਫਿਰਨੀ ਰੋਡ ‘ਤੇ ਇਕ ਤੇਲ ਮਿੱਲ (Oil Mill) ‘ਚ ਤੜਕੇ 3 ਵਜੇ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਅੰਦਰ ਪਿਆ 50 ਕੁਇੰਟਲ ਸੀਡ ਆਇਲ ਅਤੇ ਗਿੰਨਿੰਗ ਮਸ਼ੀਨ ਸੜ ਕੇ ਸੁਆਹ ਹੋ ਗਈ।

ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਇਕ ਵਿਅਕਤੀ ਵੀ ਅੰਦਰ ਫਸ ਗਿਆ, ਜਿਸ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਆਇਲ ਮਿੱਲ ਦੇ ਮਾਲਕ ਮੋਹਨ ਸਰੂਪ ਬਿਦਾਨੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਉਨ੍ਹਾਂ ਦੇ ਘਰ ਆ ਕੇ ਅੱਗ ਲੱਗਣ ਦੀ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਮਿੱਲ ਦੇ ਬਾਹਰ ਬਿਜਲੀ ਦਾ ਟਰਾਂਸਫਾਰਮਰ ਲੱਗਾ ਹੈ, ਜਿਸ ‘ਚੋਂ ਨਿਕਲੀ ਚੰਗਿਆੜੀ ਕਾਰਨ ਇੰਨਾ ਵੱਡਾ ਹਾਦਸਾ ਵਾਪਰ ਗਿਆ। ਫਿਲਹਾਲ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਪਰ ਘਟਨਾ ਕਾਰਨ ਇਮਾਰਤ ਅਤੇ ਆਰਥਿਕ ਸੰਪਤੀ ਦਾ ਕਾਫੀ ਨੁਕਸਾਨ ਹੋਇਆ ਹੈ।

By admin

Related Post

Leave a Reply