November 5, 2024

ਬਟਾਲਾ ‘ਚ ਭਲਕੇ ਛੁੱਟੀ ਦਾ ਕੀਤਾ ਗਿਆ ਐਲਾਨ

Latest Punjabi News |Holiday | Punjabi Latest News

ਪੰਜਾਬ: ਪੰਜਾਬ ਦੇ ਜ਼ਿਲ੍ਹੇ ਬਟਾਲਾ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ (The First Guru Nanak Dev Ji and Mata Sulakhni Ji) ਦਾ ਵਿਆਹ ਪੁਰਬ ਬਟਾਲਾ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਬਟਾਲਾ ਵਿੱਚ ਭਲਕੇ ਛੁੱਟੀ ਰਹੇਗੀ।

ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਦਿਨ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਬਾਹਰੋਂ ਆਉਣ ਵਾਲੇ ਲੋਕਾਂ ਜਾਂ ਇਲਾਕੇ ਦੇ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਇਨ੍ਹਾਂ ਸਮਾਗਮਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਐਸ.ਐਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ.ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਜਸਵੰਤ ਕੌਰ ਐਸ.ਪੀ.(ਐਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਵਿਆਹ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ ।

By admin

Related Post

Leave a Reply