ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਅੱਜ ਰੱਖੜੀ ਸਬੰਧੀ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਬਰਨਾਲਾ ਆ ਰਹੇ ਹਨ। ਇਸ ਦੌਰਾਨ ਉਹ ਨਵ-ਨਿਯੁਕਤ ਸੁਪਰਵਾਈਜ਼ਰ ਔਰਤਾਂ (The Newly Appointed Supervisor Women) ਨੂੰ ਨਿਯੁਕਤੀ ਪੱਤਰਾਂ ਦੇ ਰੂਪ ਵਿੱਚ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਇਹ ਸਮਾਗਮ ਅੱਜ ਦੁਪਹਿਰ 12 ਵਜੇ ਹੋਣ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਬਰਨਾਲਾ ਵਿੱਚ ਰੱਖੜੀ ਦਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਸ ਦੌਰਾਨ ਨਵ-ਨਿਯੁਕਤ ਸੁਪਰਵਾਈਜ਼ਰ ਔਰਤਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਜਾਣਗੇ।