ਪੰਜਾਬ : ਮੁੱਖ ਮੰਤਰੀ ਮਾਨ ਵੱਲੋਂ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਲਗਾਤਾਰ ਸਫਲਤਾ ਹਾਸਲ ਕਰ ਰਹੀ ਹੈ। ਬਰਨਾਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੱਸ ਨੰਹੁ ਕੋਲੋਂ 100 ਗ੍ਰਾਮ ਹੈਰੋਇਨ ਨਸ਼ੀਲਾ ਪਦਾਰਥ ਚਿੱਟਾ, 25 ਹਜ਼ਾਰ ਡਰੱਗ ਮਨੀ ਅਤੇ 2 ਮੋਬਾਇਲ ਫੋਨ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ.ਡੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਕਬਾਲ ਸਿੰਘ ਦੇ ਖਿਲਾਫ ਨਸ਼ੇ ਦਾ ਇੱਕ ਕੇਸ ਦਰਜ ਹੋਇਆ ਸੀ ਜਿਸ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਸੁਖਵਿੰਦਰ ਕੌਰ ਉਰਫ਼ ਸੋਨੀ ਅਤੇ ਉਸਦੀ ਸੱਸ ਜਸਵੀਰ ਕੌਰ ਨਿਵਾਸੀ ਜਗਜੀਤਪੁਰਾ ਤੱਕ ਪਹੁੰਚ ਕੀਤੀ।
ਜਿੱਥੋਂ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਹੈਰੋਇਨ, ਡਰਗ ਮਨੀ ਅਤੇ ਮੋਬਾਇਲ ਫੋਨ ਬਰਾਮਦ ਕੀਤੇ ਹਨ। ਉਹਨਾਂ ਕਿਹਾ ਕਿ ਫੜੀਆਂ ਗਈਆਂ ਸੱਸ ਨੰਹੁ ਦਾ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਕਿ ਪਤਾ ਚੱਲ ਸਕੇ ਇਸ ਧੰਦੇ ਵਿੱਚ ਉਹਨਾਂ ਨਾਲ ਹੋਰ ਕੌਣ-ਕੌਣ ਸ਼ਾਮਿਲ ਹਨ।
The post ਬਰਨਾਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਸੱਸ ਨੂੰਹ ਨੂੰ ਕੀਤਾ ਗ੍ਰਿਫ਼ਤਾਰ appeared first on TimeTv.
Leave a Reply