ਅੰਮ੍ਰਿਤਸਰ : ਸਾਬਕਾ ਮਰਹੂਮ ਮੁੱਖ ਮੰਤਰੀ ਦੇ ਕਤਲ ਕੇਸ ਵਿੱਚ ਸਜ਼ਾ ਕੱਟ ਚੁੱਕੇ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਸਜ਼ਾ ਮੁਆਫ਼ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਨੂੰ ਦਿੱਤੀ ਗਈ ਅਰਜ਼ੀ ਨੂੰ ਵਾਪਸ ਲੈਣ ਸਬੰਧੀ ਪੰਜ ਸਿੰਘ ਸਾਹਿਬਾਨ ਦਾ ਅਹਿਮ ਫ਼ੈਸਲਾ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh)  ਨੇ ਦੱਸਿਆ ਕਿ ਬਲਵੰਤ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਮੁਆਫ਼ੀ ਲਈ ਕੀਤੀ ਗਈ ਅਪੀਲ ਨੂੰ ਵਾਪਸ ਲੈਣ।

ਜਥੇਦਾਰ ਨੇ ਕਿਹਾ ਕਿ ਇਸੇ ਕਾਰਨ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਫ਼ੈਸਲਾ ਕੀਤਾ ਹੈ ਕਿ ਰਾਸ਼ਟਰਪਤੀ ਨੂੰ ਸੌਂਪੀ ਗਈ ਪਟੀਸ਼ਨ ਨੂੰ ਵਾਪਸ ਲੈਣ ਲਈ ਸਿੱਖ ਬੁੱਧੀਜੀਵੀ, ਸਿੱਖ ਸੰਪਰਦਾਵਾਂ, ਜਥੇਬੰਦੀਆਂ, ਵਿਦਵਾਨ ਅਤੇ ਸਭਾ ਸੁਸਾਇਟੀਆਂ ਆਪਣੇ ਲਿਖਤੀ ਵਿਚਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਣ, ਜਿਸ ਆਧਾਰ ‘ਤੇ ਅਗਲਾ ਫ਼ੈਸਲਾ ਲਿਆ ਜਾਵੇਗਾ।

ਵਰਨਣਯੋਗ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੀ ਫਾਂਸੀ ਦੀ ਸਜ਼ਾ ਵਿਰੁੱਧ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ਵਾਪਸ ਲੈਣ ਦੀ ਅਪੀਲ ਕੀਤੀ ਹੈ। ਕਿਉਂਕਿ ਉਹ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ। ਪਿਛਲੇ 12 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਮੌਤ ਦੀ ਸਜ਼ਾ ਵਿਰੁੱਧ ਅਪੀਲ ਭਾਰਤ ਸਰਕਾਰ ਕੋਲ ਪੈਂਡਿੰਗ ਹੈ, ਪਰ ਭਾਰਤ ਸਰਕਾਰ ਇਸ ’ਤੇ ਕੋਈ ਫ਼ੈਸਲਾ ਨਹੀਂ ਲੈ ਰਹੀ।

Leave a Reply