ਨੋਇਡਾ: ਗੌਤਮ ਬੁੱਧ ਨਗਰ ਦੀ ਜ਼ਿਲ੍ਹਾ ਅਦਾਲਤ (Gautam Budh Nagar District Court) ਨੇ ਬਹੁਜਨ ਸਮਾਜ ਪਾਰਟੀ (Bahujan Samaj Party),(ਬਸਪਾ) ਦੇ ਇੱਕ ਆਗੂ ਦੇ ਦੋਸਤ ਨੂੰ ਉਸ ਦੇ ਪੁੱਤਰ ਦੀ ਹੱਤਿਆ ਦੇ ਕਰੀਬ ਦੋ ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਜ਼ਿਲ੍ਹਾ ਸਰਕਾਰੀ ਵਕੀਲ ਬ੍ਰਹਮਜੀਤ ਭਾਟੀ ਨੇ ਦੱਸਿਆ ਕਿ ਜ਼ਿਲ੍ਹਾ ਜੱਜ ਅਵਿਨਾਸ਼ ਸਕਸੈਨਾ ਨੇ ਬੀਤੇ ਦਿਨ ਮਾਮਲੇ ਦੀ ਸੁਣਵਾਈ ਪੂਰੀ ਕਰਦੇ ਹੋਏ ਪ੍ਰਵੇਸ਼ ਭਾਟੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਉਨ੍ਹਾਂ ਦੱਸਿਆ ਕਿ ਪੱਲਾ ਪਿੰਡ ਦੇ ਰਹਿਣ ਵਾਲੇ ਰਾਹੁਲ ਭਾਟੀ ਦੀ 11 ਫਰਵਰੀ 2022 ਨੂੰ ਸੂਰਜਪੁਰ ਥਾਣਾ ਖੇਤਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸ ਦੀ ਲਾਸ਼ ਪਿੰਡ ਜੂਨਪਤ ਦੇ ਜੰਗਲ ਵਿੱਚੋਂ ਬਰਾਮਦ ਹੋਈ ਸੀ। ਰਾਹੁਲ ਹਰਗੋਵਿੰਦ ਭਾਟੀ ਦੇ ਪੁੱਤਰ ਸਨ, ਜੋ ਬਸਪਾ ਦੇ ਕੋਆਰਡੀਨੇਟਰ (ਮੇਰਠ ਜ਼ੋਨ) ਸਨ।
ਬਸਪਾ ਨੇਤਾ ਦੇ ਬੇਟੇ ਦੇ ਕਤਲ ਦੇ ਮਾਮਲੇ ‘ਚ ਦੋਸਤ ਨੂੰ ਉਮਰ ਕੈਦ
ਪ੍ਰਾਪਤ ਜਾਣਕਾਰੀ ਅਨੁਸਾਰ ਬ੍ਰਹਮਜੀਤ ਨੇ ਦੱਸਿਆ ਕਿ ਪੁਲਿਸ ਨੇ ਕਤਲ ਤੋਂ ਕੁਝ ਦਿਨ ਬਾਅਦ ਰਾਹੁਲ ਦੇ ਦੋਸਤ ਪ੍ਰਵੇਸ਼ ਭਾਟੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਸ ਕੋਲੋਂ ਕਤਲ ਵਿੱਚ ਵਰਤਿਆ ਗਿਆ ਪਿਸਤੌਲ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਸੀ। ਅਦਾਲਤ ਨੇ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ, ਪੋਸਟਮਾਰਟਮ ਰਿਪੋਰਟ, ਗਵਾਹਾਂ ਦੇ ਬਿਆਨਾਂ ਅਤੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੀਤੇ ਦਿਨ ਆਪਣਾ ਫ਼ੈੈਸਲਾ ਸੁਣਾਇਆ।