ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ (Baramulla District) ਵਿੱਚ ਸੁਰੱਖਿਆ ਬਲਾਂ (Security Forces) ਨਾਲ ਹੋਏ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ। ਕਸ਼ਮੀਰ ਜ਼ੋਨ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਅਤੇ ਉਨ੍ਹਾਂ ਦੇ ਸੰਗਠਨ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ, ਗੋਲਾ ਬਾਰੂਦ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ।

ਦੱਸ ਦੇਈਏ ਕਿ ਖੁਫੀਆ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਵੱਲੋਂ ਸ਼ੁਰੂ ਕੀਤੇ ਗਏ ਆਪਰੇਸ਼ਨ ਤੋਂ ਬਾਅਦ ਬੀਤੀ ਸ਼ਾਮ ਨੂੰ ਮੁਕਾਬਲਾ ਸ਼ੁਰੂ ਹੋਇਆ। ਖਾਸ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਹੀ ਸਾਂਝੀ ਕਾਰਵਾਈ ਸ਼ੁਰੂ ਕੀਤੀ ਗਈ। ਜਦੋਂ ਸੁਰੱਖਿਆ ਬਲ ਉਥੇ ਲੁਕੇ ਹੋਏ ਅੱਤਵਾਦੀਆਂ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ ਜੋ ਅੱਜ ਸਵੇਰ ਤੱਕ ਜਾਰੀ ਰਿਹਾ।

ਦੱਸਿਆ ਜਾ ਰਿਹਾ ਹੈ ਕਿ ਇੱਥੇ ਦੋ ਤੋਂ ਤਿੰਨ ਅੱਤਵਾਦੀਆਂ ਦਾ ਇੱਕ ਸਮੂਹ ਫਸਿਆ ਹੋਇਆ ਸੀ, ਜਿਨ੍ਹਾਂ ਵਿੱਚੋਂ ਦੋ ਅੱਤਵਾਦੀ ਮਾਰੇ ਗਏ ਹਨ। ਸੁਰੱਖਿਆ ਬਲਾਂ ਨੇ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਚਲਾਈ ਸੀ।

Leave a Reply