ਹਾਜੀਪੁਰ: ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਬੀਤੇ ਦਿਨ ਇਕ ਆਟੋਰਿਕਸ਼ਾ ਅਤੇ ਇਕ ਟਰੱਕ ਵਿਚਾਲੇ ਹੋਈ ਟੱਕਰ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ 5 ਲੋਕ ਗੰਭੀਰ ਜ਼ਖਮੀ ਹੋ ਗਏ। ਵੈਸ਼ਾਲੀ ਥਾਣੇ ਦੇ ਇੰਚਾਰਜ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਨੇੜਲੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਮੋਤੀਪੁਰ ਦੇ ਰਹਿਣ ਵਾਲੇ ਸਨ।

ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰਾਂ ਦੀ ਜ਼ਿਲ੍ਹਾ ਸਦਰ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਥਾਣਾ ਇੰਚਾਰਜ ਨੇ ਦੱਸਿਆ ਕਿ ਇਹ ਸਾਰੇ ਲੋਕ ਹਾਜੀਪੁਰ ਨੇੜੇ ਇਕ ਮੰਦਰ ਜਾ ਰਹੇ ਸਨ। ਹਾਦਸੇ ‘ਚ ਜ਼ਖਮੀ ਹੋਏ ਵਿਅਕਤੀਆਂ ਨੂੰ ਬਿਹਤਰ ਇਲਾਜ ਲਈ ਪਟਨਾ ਮੈਡੀਕਲ ਕਾਲਜ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਹਾਦਸੇ ਤੋਂ ਬਾਅਦ ਫਰਾਰ ਹੋਏ ਟਰੱਕ ਚਾਲਕ ਦੀ ਭਾਲ ਕਰ ਰਹੀ ਹੈ।

Leave a Reply