November 5, 2024

ਬਿਹਾਰ ਲੋਕ ਸਭਾ ਚੋਣਾਂ ਤੋਂ ਬਾਅਦ ਨਿਤੀਸ਼ ਮੰਤਰੀ ਮੰਡਲ ਦੀ ਹੋਈ ਪਹਿਲੀ ਮੀਟਿੰਗ

ਪਟਨਾ : ਬਿਹਾਰ ਦੀ ਰਾਜਧਾਨੀ ਪਟਨਾ ‘ਚ ਬੀਤੇ ਦਿਨ ਨਿਤੀਸ਼ ਕੈਬਨਿਟ ਦੀ ਬੈਠਕ ਹੋਈ, ਜਿਸ ‘ਚ ਬੇਰੁਜ਼ਗਾਰੀ ਭੱਤੇ ਸਮੇਤ 25 ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਲੋਕ ਸਭਾ ਚੋਣਾਂ ਤੋਂ ਬਾਅਦ ਨਿਤੀਸ਼ ਦੀ ਇਹ ਪਹਿਲੀ ਮੀਟਿੰਗ ਹੈ, ਜਿਸ ‘ਚ ਸਾਰੇ ਵਿਭਾਗਾਂ ਦੇ ਮੰਤਰੀਆਂ ਨੇ ਹਿੱਸਾ ਲਿਆ।

ਨਿਤੀਸ਼ ਕੈਬਨਿਟ ਨੇ ਬੇਰੋਜ਼ਗਾਰ ਕਾਮਿਆਂ ਨੂੰ ਬੇਰੁਜ਼ਗਾਰੀ ਭੱਤਾ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਮਨਰੇਗਾ ਸਕੀਮ ਤਹਿਤ ਕੰਮ ਮੰਗਣ ਤੋਂ ਬਾਅਦ ਕੰਮ ਨਾ ਮਿਲਣ ਦੀ ਸੂਰਤ ਵਿੱਚ ਬੇਰੋਜ਼ਗਾਰ ਮਜ਼ਦੂਰਾਂ ਨੂੰ ਗੁਜ਼ਾਰਾ ਚਲਾਉਣ ਲਈ ਰੋਜ਼ਾਨਾ ਬੇਰੁਜ਼ਗਾਰੀ ਭੱਤਾ ਦੇਣ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਸਕੀਮ ਤਹਿਤ ਜੇਕਰ ਬਿਨੈਕਾਰ ਨੂੰ ਕੰਮ ਮੰਗਣ ਦੇ 15-20 ਦਿਨਾਂ ਦੇ ਅੰਦਰ ਕੰਮ ਨਹੀਂ ਮਿਲਦਾ ਹੈ, ਤਾਂ ਉਸ ਨੂੰ ਰੋਜ਼ਾਨਾ 100-150 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦੀ ਵਿਵਸਥਾ ਹੈ।

ਸੂਬਾ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦਾ ਮਕਾਨ ਕਿਰਾਇਆ ਭੱਤਾ 16 ਫੀਸਦੀ ਤੋਂ ਵਧਾ ਕੇ 20 ਫੀਸਦੀ ਕਰ ਦਿੱਤਾ ਹੈ। ਜ਼ੈੱਡ ਸ਼੍ਰੇਣੀ ਦੇ ਸ਼ਹਿਰਾਂ ਨੂੰ 8 ਫੀਸਦੀ ਦੀ ਬਜਾਏ 10 ਫੀਸਦੀ ਭੱਤਾ ਦਿੱਤਾ ਜਾਵੇਗਾ। ਗੈਰ-ਸ਼੍ਰੇਣੀਬੱਧ ਸ਼ਹਿਰਾਂ ਵਿੱਚ ਭੱਤੇ ਦੀ ਦਰ ਹੁਣ ਛੇ ਫੀਸਦੀ ਦੀ ਬਜਾਏ ਸਾਢੇ ਸੱਤ ਫੀਸਦੀ ਅਤੇ ਪੇਂਡੂ ਖੇਤਰਾਂ ਵਿੱਚ ਚਾਰ ਦੀ ਬਜਾਏ ਪੰਜ ਫੀਸਦੀ ਹੋਵੇਗੀ। ਬਿਹਾਰ ਦੀ ਐਨ.ਡੀ.ਏ ਸਰਕਾਰ ਨੇ ਰਾਜ ਦੇ ਕੰਟੀਜੈਂਸੀ ਫੰਡ ਵਿੱਚ ਵੀ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਵਿੱਤੀ ਸਾਲ 2024-25 ‘ਚ ਅਸਥਾਈ ਤੌਰ ‘ਤੇ ਬਿਹਾਰ ਕੰਟੀਜੈਂਸੀ ਫੰਡ ਨੂੰ ਵਧਾ ਕੇ 10,000 ਕਰੋੜ ਰੁਪਏ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮੰਤਰੀਆਂ ਨੂੰ ਸਾਰੇ ਕੰਮ ਜਲਦੀ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

By admin

Related Post

Leave a Reply