ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਬੀਬੀ ਹਰਸਿਮਰਤ ਕੌਰ ਬਾਦਲ (Bibi Harsimrat Kaur Badal) ਦੇ ਤੱਕੜੀ ਵਾਲੇ ਬਿਆਨ ‘ਤੇ ਤਿੱਖਾ ਚੁਟਕੀ ਲਈ ਹੈ। ਮੁੱਖ ਮੰਤਰੀ ਐੱਸ.ਜੀ.ਪੀ. ਸੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਅਕਾਲੀ ਦਲ ਦਾ ਵਲੰਟੀਅਰ ਦੱਸਿਆ ਹੈ ਅਤੇ ਨਾਲ ਹੀ ਇਹ ਵੀ ਪੁੱਛਿਆ ਹੈ ਕਿ ਕੀ ਧਾਮੀ ਜੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਅਕਾਲੀ ਦਲ ਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਧਾਮੀ ਜੀ ਕੁੱਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ।

ਮੁੱਖ ਮੰਤਰੀ ਮਾਨ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਮਾਘੀ ਮੇਲਾ ਤੇ ਬੀਬਾ ਹਰਸਿਮਰਤ ਜੀ ਵੱਲੋਂ ਅਕਾਲੀ ਦਲ ਬਾਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਹਿਣ ਬਾਰੇ ਅਕਾਲੀ ਦਲ ਦੇ ਵਲੰਟੀਅਰ ਸੑੀ ਹਰਜਿੰਦਰ ਧਾਮੀ ਜੀ (SGPC) ਕੁੱਝ ਬੋਲਣਗੇ ਜਾਂ ਫਿਰ ਹਾਂ ਹੀ ਸਮਝੀਏ…ਅੱਜ ਮੀਡੀਆ ਸਾਹਮਣੇ ਹਮੇਸ਼ਾ ਵਾਂਗ ਅਕਾਲੀ ਦਲ ਦਾ ਬਚਾਅ ਕਰੋ ਅਤੇ ਭਗਵੰਤ ਮਾਨ ਨੂੰ ਕਹੋ ਕਿ ਧਾਰਮਿਕ ਮਾਮਲਿਆਂ ਚ ਦਖਲ ਨਾ ਦੇਵੇ..

ਦੱਸ ਦੇਈਏ ਕਿ ਅਕਾਲੀ ਦਲ ਦੀ ਸ੍ਰੀ ਮੁਕਤਸਰ ਸਾਹਿਬ ਰੈਲੀ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਦੀ ਤੱਕੜੀ ਨੂੰ ਬਾਬੇ ਨਾਨਕ ਦੀ ਤੱਕੜੀ ਕਿਹਾ ਸੀ। ਇਸ ਤੋਂ ਬਾਅਦ ਪੰਜਾਬ ‘ਚ ਅਕਾਲੀ ਦਲ ਦੀ ਤੱਕੜੀ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ। ਹਰਸਿਮਰਤ ਬਾਦਲ ਦੇ ਇਸ ਬਿਆਨ ‘ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਕਾਫੀ ਭੜਕੇ ਸਨ।

Leave a Reply