ਸ੍ਰੀ ਕੀਰਤਪੁਰ ਸਾਹਿਬ : ਸ੍ਰੀ ਕੀਰਤਪੁਰ ਸਾਹਿਬ-ਬਿਲਾਸਪੁਰ ਕੌਮੀ ਮਾਰਗ (The Sri Kiratpur Sahib-Bilaspur National Highway) ’ਤੇ ਪੈਂਦੇ ਪਿੰਡ ਮੱਸੇਵਾਲ ਦੇ ਸਰਕਾਰੀ ਸਕੂਲ ਨੇੜੇ ਬੀਤੀ ਦੇਰ ਸ਼ਾਮ ਵਾਪਰੇ ਸੜਕ ਹਾਦਸੇ (A Road Accident) ਵਿੱਚ ਮੋਟਰਸਾਈਕਲ ਸਵਾਰ ਇੱਕ ਔਰਤ ਦੀ ਮੌਤ ਹੋ ਗਈ ਅਤੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਬੁਲਟ ਮੋਟਰਸਾਈਕਲ ‘ਤੇ ਸਵਾਰ ਪਤੀ-ਪਤਨੀ ਮਨੀਕਰਨ ਸਾਹਿਬ ਦੇ ਦਰਸ਼ਨ ਕਰਕੇ ਮੋਟਰਸਾਈਕਲ ‘ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਮੱਸੇਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਦੂਜੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਜਿਸ ਕਾਰਨ ਬੁਲਟ ਮੋਟਰਸਾਈਕਲ ‘ਤੇ ਸਵਾਰ ਪਤੀ-ਪਤਨੀ ਅਤੇ ਦੂਜਾ ਮੋਟਰਸਾਈਕਲ ਸਵਾਰ ਸੜਕ ‘ਤੇ ਡਿੱਗ ਕੇ ਜ਼ਖਮੀ ਹੋ ਗਏ।
ਉਸ ਨੂੰ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਨੈਸ਼ਨਲ ਹਾਈਵੇ ‘ਤੇ ਸਥਿਤ ਟੋਲ ਪਲਾਜ਼ਾ ਪਿੰਡ ਮੌਦਾ ਤੋਂ ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ। ਐਂਬੂਲੈਂਸ ਚਾਲਕ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਕ ਔਰਤ ਅਤੇ ਤਿੰਨ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜ਼ਖਮੀ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖਮੀ ਔਰਤ ਦੀ ਪਛਾਣ ਗੁਰਜੀਤ ਕੌਰ ਉਮਰ 55 ਸਾਲ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਏ.ਐਸ.ਆਈ. ਪ੍ਰਦੀਪ ਕੁਮਾਰ ਸ਼ਰਮਾ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਹਾਦਸੇ ਦੀ ਜਾਂਚ ਵਿੱਚ ਲੱਗੇ ਹੋਏ ਹਨ।