ਲੁਧਿਆਣਾ: ਮੰਗਲਵਾਰ ਯਾਨੀ ਅੱਜ ਸਵੇਰੇ ਮਾਧੋਪੁਰੀ ਨੇੜੇ ਬੁੱਢੇ ਨਾਲੇ ‘ਚ ਇਕ ਬੱਚੇ ਨੂੰ ਤੈਰਦੇ ਦੇਖ ਕੇ ਲੋਕਾਂ ਨੇ ਇਲਾਕਾ ਪੁਲਿਸ (The Local Police) ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਥਾਣਾ ਦਰੇਸੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨਵਜੰਮੇ ਬੱਚੇ ਦੀ ਲਾਸ਼ ਨੂੰ ਹਿਰਾਸਤ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਤਾਜਪੁਰ ਬੁੱਢੇ ਨਾਲੇ ਤੋਂ ਤੈਰਦਾ ਹੋਇਆ ਬੱਚਾ ਮਾਧੋਪੁਰੀ ਨਾਲੇ ਨੇੜੇ ਪਹੁੰਚ ਗਿਆ ਹੈ। ਅਣਚਾਹੇ ਬੱਚੇ ਨੂੰ ਮਾਂ ਨੇ ਨਾਲੇ ਵਿੱਚ ਸੁੱਟ ਦਿੱਤਾ ਹੈ ਜਾਂ ਕਿਸੇ ਹੋਰ ਨੇ ਇਹ ਗੁਨਾਹ ਕੀਤਾ ਹੈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਇਲਾਕੇ ਦੇ ਹਸਪਤਾਲਾਂ ਤੋਂ ਇਲਾਵਾ ਹੋਰ ਹਸਪਤਾਲਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਜਨਮੇ ਬੱਚਿਆਂ ਦਾ ਰਿਕਾਰਡ ਚੈੱਕ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਅਣਚਾਹੇ ਬੱਚੇ ਨੂੰ ਜਨਮ ਦੇਣ ਵਾਲੀ ਬੇਰਹਿਮ ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਵੇਗੀ।

Leave a Reply