ਕਪੂਰਥਲਾ: ਫਗਵਾੜਾ (Phagwara) ਸਥਿਤ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੇ ਸ਼ੱਕ ਦੇ ਚੱਲਦਿਆਂ ਨਿਹੰਗ ਸਿੰਘ ਰਮਨਦੀਪ ਸਿੰਘ ਮੰਗੂ ਮੱਠ (Nihang Singh Ramandeep Singh Mangu) ਵੱਲੋਂ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ ਸਬੰਧੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਨਿਹੰਗ ਸਿੰਘ ਰਮਨਦੀਪ ਸਿੰਘ ਨੂੰ ਪੁਲਿਸ ਨੇ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ।

ਇਸ ਤੋਂ ਬਾਅਦ ਅਦਾਲਤ ਨੇ ਉਸ ਦਾ 7 ਦਿਨ ਦਾ ਰਿਮਾਂਡ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਧਾਰਾ ਜੋੜ ਦਿੱਤੀ ਗਈ ਹੈ। ਇਸ ਦੌਰਾਨ ਮੁਲਜ਼ਮ ਦਾ ਫ਼ੋਨ ਵੀ ਪੁਲਿਸ ਨੇ ਜ਼ਬਤ ਕਰ ਲਿਆ ਹੈ। ਉਸ ਦੇ ਫੋਨ ਤੋਂ ਕਈ ਨੰਬਰ ਮਿਲੇ ਹਨ ਜੋ ਸ਼ੱਕ ਦੇ ਘੇਰੇ ਵਿਚ ਹਨ।

ਜ਼ਿਕਰਯੋਗ ਹੈ ਕਿ 16 ਜਨਵਰੀ ਨੂੰ ਨਿਹੰਗ ਸਿੰਘ ਰਮਨਦੀਪ ਸਿੰਘ ਮੰਗੂ ਮੱਠ ਵੱਲੋਂ ਫਗਵਾੜਾ ਦੇ ਇਕ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੇ ਸ਼ੱਕ ‘ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਮਾਹੌਲ ਕਾਫੀ ਗਰਮ ਹੋ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਹਰ ਪਹਿਲੂ ਤੋਂ ਜਾਂਚ ਵਿੱਚ ਲੱਗੀ ਹੋਈ ਹੈ।

Leave a Reply