ਪਟਨਾ: ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ ਯੂਨਾਈਟਿਡ (ਜੇ.ਡੀ.ਯੂ.) ਦੇ ਪ੍ਰਧਾਨ ਨਿਤੀਸ਼ ਕੁਮਾਰ (Chief Minister and Janata Dal United (JDU) President Nitish Kumar) ਰਾਸ਼ਟਰੀ ਰਾਜਧਾਨੀ ‘ਚ ਹੋਣ ਵਾਲੀ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਤੋਂ ਇਕ ਦਿਨ ਪਹਿਲਾਂ ਅੱਜ ਦਿੱਲੀ ਲਈ ਰਵਾਨਾ ਹੋ ਗਏ ਹਨ। ਨਿਤੀਸ਼ ਕੁਮਾਰ 29 ਜੂਨ ਨੂੰ ਹੋਣ ਵਾਲੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ।

ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨਾਲ ਵੀ ਕਰਨਗੇ ਮੁਲਾਕਾਤ
ਪਾਰਟੀ ਸੂਤਰਾਂ ਮੁਤਾਬਕ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਅੱਜ ਸ਼ਾਮ ਨੂੰ ਰਾਸ਼ਟਰੀ ਰਾਜਧਾਨੀ ‘ਚ ਆਪਣੀ ਸਰਕਾਰੀ ਰਿਹਾਇਸ਼ ‘ਤੇ ਜੇ.ਡੀ.ਯੂ. ਦੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ। ਦਿੱਲੀ ਵਿੱਚ ਹੋਣ ਵਾਲੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਪਾਰਟੀ ਦੇ ਸਾਰੇ ਸੰਸਦ ਮੈਂਬਰ, ਕੇਂਦਰੀ ਮੰਤਰੀ ਅਤੇ ਜੇ.ਡੀ.ਯੂ. ਆਗੂ ਰਾਜੀਵ ਰੰਜਨ ਸਿੰਘ ਉਰਫ਼ ਲਲਨ ਸਿੰਘ ਅਤੇ ਰਾਮਨਾਥ ਠਾਕੁਰ ਅਤੇ ਬਿਹਾਰ ਅਤੇ ਹੋਰ ਰਾਜਾਂ ਦੇ ਸੀਨੀਅਰ ਆਗੂ ਸ਼ਾਮਲ ਹੋਣਗੇ।

ਪਾਰਟੀ ਦੇ ਅੰਦਰੂਨੀ ਸੂਤਰਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਹਾਲ ਹੀ ਵਿੱਚ ਸੰਪੰਨ ਹੋਈਆਂ ਲੋਕ ਸਭਾ ਚੋਣਾਂ ਦੇ ਵਿਸ਼ਲੇਸ਼ਣ ਅਤੇ 2025 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਸਮੇਤ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਵੱਲੋਂ ਕੇਂਦਰ ਸਰਕਾਰ ਤੋਂ ਬਿਹਾਰ ਨੂੰ ਵਿਸ਼ੇਸ਼ ਦਰਜਾ ਦੇਣ ਦੀ ਮੰਗ ‘ਤੇ ਵੀ ਚਰਚਾ ਕੀਤੀ ਜਾਵੇਗੀ।

Leave a Reply