ਬ੍ਰਿਟਿਸ਼ ਨਾਗਰਿਕ ਨੇ UK ਦੇ ਗੁਰਦੁਆਰਾ ‘ਚ ਦਾਖਲ ਹੋ ਕੇ ਸੰਗਤਾਂ ‘ਤੇ ਕੀਤਾ ਕਿਰਪਾਨ ਨਾਲ ਹਮਲਾ, ਦੋ ਲੜਕੀਆ ਜ਼ਖ਼ਮੀ
By admin / July 12, 2024 / No Comments / Punjabi News
ਬ੍ਰਿਟੇਨ : ਬ੍ਰਿਟੇਨ ਦੇ ਗ੍ਰੇਵਸੈਂਡ ਸਥਿਤ ਗੁਰੂ ਨਾਨਕ ਦਰਬਾਰ ਗੁਰਦੁਆਰੇ ‘ਚ ਇਕ ਬ੍ਰਿਟਿਸ਼ ਨਾਬਾਲਗ (17) ਨੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਉਥੇ ਮੱਥਾ ਟੇਕ ਰਹੇ ਸ਼ਰਧਾਲੂਆਂ ‘ਤੇ ਹਮਲਾ ਕਰ ਦਿੱਤਾ। ਇਸ ਵਿੱਚ ਦੋ ਪੰਜਾਬੀ ਕੁੜੀਆਂ ਜ਼ਖ਼ਮੀ ਹੋ ਗਈਆਂ ਹਨ। ਉਨ੍ਹਾਂ ਦੇ ਹੱਥਾਂ ਅਤੇ ਬਾਹਾਂ ‘ਤੇ ਸੱਟਾਂ ਲੱਗੀਆਂ ਹਨ। ਪੁਲਿਸ ਨੇ ਸ਼ਰਧਾਲੂਆਂ ਦੀ ਮਦਦ ਨਾਲ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਇਸ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਉਸਦੇ ਮੱਥੇ ਤੋਂ ਖੂਨ ਵਹਿ ਰਿਹਾ ਸੀ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਦੋਸ਼ੀ ਨੌਜਵਾਨ ਬ੍ਰਿਟਿਸ਼ ਨਾਗਰਿਕ ਹੈ।
ਇਹ ਘਟਨਾ ਗ੍ਰੇਵਸੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰੇ ‘ਚ ਬੀਤੀ ਸ਼ਾਮ (ਯੂ.ਕੇ. ਸਮੇਂ) ਨੂੰ ਸਾਹਮਣੇ ਆਈ। ਚਸ਼ਮਦੀਦਾਂ ਅਨੁਸਾਰ ਸ਼ਰਧਾਲੂ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕ ਰਹੇ ਸਨ। ਇਸ ਦੌਰਾਨ ਦੋਸ਼ੀ ਨੌਜਵਾਨ ਸਿੱਖ ਸ਼ਰਧਾਲੂ ਬਣ ਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ। ਉਸ ਨੇ ਮੱਥਾ ਟੇਕਦੇ ਹੋਏ ਉਥੇ ਰੱਖੇ ਤਲਵਾਰ ਨੂੰ ਚੁੱਕ ਲਿਆ। ਉਹ ਸ਼ਰਧਾਲੂਆਂ ਵੱਲ ਵਧਿਆ ਅਤੇ ਉਨ੍ਹਾਂ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।
ਇਸ ਘਟਨਾ ਵਿੱਚ ਦੋ ਪੰਜਾਬੀ ਕੁੜੀਆਂ ਜ਼ਖ਼ਮੀ ਹੋ ਗਈਆਂ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਲੜਕੀਆਂ ਦਾ ਕਹਿਣਾ ਹੈ ਕਿ ਜੇਕਰ ਸੰਗਤ ਨੇ ਦੋਸ਼ੀ ਨੂੰ ਕਾਬੂ ਨਾ ਕੀਤਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਮਾਰ ਦਿੰਦਾ। ਉਹ ਕਤਲ ਦੇ ਇਰਾਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਆਇਆ ਸੀ।
ਘਟਨਾ ਤੋਂ ਬਾਅਦ ਗੁਰਦੁਆਰਾ ਪਰਿਸਰ ਵਿੱਚ ਮੌਜੂਦ ਸ਼ਰਧਾਲੂਆਂ ਦੀ ਭੀੜ ਕਿਸ਼ੋਰ ਨੂੰ ਰੋਕਣ ਲਈ ਅੱਗੇ ਵਧ ਗਈ। ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹੀ ਪੁਲਿਸ ਨੇ ਵੀ ਤੁਰੰਤ ਹਰਕਤ ‘ਚ ਆ ਕੇ ਨੌਜਵਾਨ ਨੂੰ ਕਾਬੂ ਕਰ ਲਿਆ। ਇਸ ਦੌਰਾਨ ਉਸ ਨੂੰ ਬਿਜਲੀ ਦੇ ਝਟਕੇ ਵੀ ਦਿੱਤੇ ਗਏ। ਘਟਨਾ ਤੋਂ ਤੁਰੰਤ ਬਾਅਦ ਪੁਲਿਸ ਦਾ ਹੈਲੀਕਾਪਟਰ ਮੌਕੇ ‘ਤੇ ਪਹੁੰਚ ਗਿਆ।