ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੇਜਰੀਵਾਲ ਹੁਣ ਭਲਕੇ ਤੋਂ ਹਰਿਆਣਾ ‘ਚ ਸਰਗਰਮ ਹੋਣ ਜਾ ਰਹੇ ਹਨ। ਹਰਿਆਣਾ ਵਿਧਾਨ ਸਭਾ ਚੋਣਾਂ (The Haryana Assembly Elections) ਲਈ ਉਹ ਭਲਕੇ ਤੋਂ ਪ੍ਰਚਾਰ ਸ਼ੁਰੂ ਕਰਨ ਜਾ ਰਹੇ ਹਨ। ਉਹ 20 ਸਤੰਬਰ ਤੋਂ ਜਨਤਾ ਦੇ ਵਿੱਚ ਜਾਣਗੇ ਅਤੇ ਜਗਾਧਰੀ ਵਿੱਚ ਰੋਡ ਸ਼ੋਅ ਕਰਨਗੇ।

ਜ਼ਿਕਰਯੋਗ ਹੈ ਕਿ ਹਰਿਆਣਾ ‘ਚ 5 ਅਕਤੂਬਰ ਤੋਂ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਉਥੇ ਆਮ ਆਦਮੀ ਪਾਰਟੀ ਆਪਣੇ ਦਮ ‘ਤੇ ਮੈਦਾਨ ‘ਚ ਉਤਰਨ ਜਾ ਰਹੀ ਹੈ। ਇਸ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਕੇਜਰੀਵਾਲ ਹੁਣ ਜੇਲ੍ਹ ਤੋਂ ਬਾਹਰ ਆ ਕੇ ਦਿੱਲੀ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਹੋ ਗਏ ਹਨ। ਉਨ੍ਹਾਂ ਨੇ ਹੁਣ ਖੁਦ ਵੀ ਹਰਿਆਣਾ ਦੀ ਵਾਗਡੋਰ ਸੰਭਾਲ ਲਈ ਹੈ।

ਤੁਹਾਨੂੰ ਦੱਸ ਦੇਈਏ ਕਿ ਅਸਤੀਫ਼ਾ ਦੇਣ ਤੋਂ ਬਾਅਦ ਉਹ ਪਹਿਲੀ ਵਾਰ ਜਨਤਾ ਦੇ ਵਿਚਕਾਰ ਜਾਣਗੇ। ਉਹ ਹਰਿਆਣਾ ਵਿੱਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਅਰਵਿੰਦ ਕੇਜਰੀਵਾਲ ਡੱਬਵਾਲੀ, ਰਾਣੀਆ, ਭਿਵਾਨੀ, ਮਹਿਮ, ਪੁੰਦਰੀ, ਕਲਾਇਤ, ਰੇਵਾੜੀ, ਦਾਦਰੀ, ਅਸਾਂਧ, ਬੱਲਭਗੜ੍ਹ ਅਤੇ ਬਦਰਾ ਵਿੱਚ ਵੀ ਚੋਣ ਪ੍ਰਚਾਰ ਕਰਨਗੇ।

Leave a Reply