ਪੰਜਾਬ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਗ੍ਰਿਫਤਾਰੀ ਖ਼ਿਲਾਫ਼ ਭਲਕੇ ਦਿੱਲੀ ‘ਚ ਮੈਗਾ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Cabinet Minister Harjot Singh Bains) ਨੇ ਕਿਹਾ ਕਿ ਪਾਰਟੀ ਦੇ ਕਈ ਆਗੂਆਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ। ਇਸ ਸਭ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਡੀ ਰੈਲੀ ਕਰ ਰਹੀ ਹੈ।
ਇਸ ਰੈਲੀ ਵਿੱਚ ਦੇਸ਼ ਭਰ ਤੋਂ ਪਾਰਟੀ ਵਰਕਰ ਅਤੇ ਹੋਰ ਆਗੂ ਪਹੁੰਚ ਰਹੇ ਹਨ। ਮੰਤਰੀ ਬੈਂਸ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਇਹ ਰੈਲੀ ਭਾਜਪਾ ਦੀ ਨੀਂਹ ਹਿਲਾ ਦੇਵੇਗੀ ਅਤੇ ਇਹ ਬਹੁਤ ਵੱਡੀ ਰੈਲੀ ਹੋਵੇਗੀ। ਉਨ੍ਹਾਂ ਨੇ ਇੱਥੋਂ ਤੱਕ ਕਿਹਾ ਕਿ ਭਾਜਪਾ ਦੇ ਜ਼ਿਆਦਾਤਰ ਵਰਕਰ ਇਸ ਗੱਲ ਤੋਂ ਨਾਰਾਜ਼ ਹਨ ਕਿ ਰਾਜਨੀਤੀ ਵਿੱਚ ਇੰਨਾ ਦਬਾਅ ਨਹੀਂ ਹੋਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਅੱਜ ਪੇਂਡੂ ਖੇਤਰਾਂ ਵਿੱਚ ਵੀ ਹਰ ਵਿਅਕਤੀ ਈਡੀ ਬਾਰੇ ਜਾਣ ਚੁੱਕਾ ਹੈ ਕਿ ਕਿਸ ਤਰ੍ਹਾਂ ਦੇਸ਼ ਵਿੱਚੋਂ ਵਿਰੋਧੀ ਪਾਰਟੀ ਨੂੰ ਖ਼ਤਮ ਕਰਨ ਲਈ ਇਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਇਹ ਉਸ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ ਜਿਸ ਤੋਂ ਭਾਜਪਾ ਡਰਦੀ ਸੀ। ਹਰਜੋਤ ਬੈਂਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਪ੍ਰਸ਼ੰਸਕ ਦੇਸ਼ ਦੇ ਕੋਨੇ-ਕੋਨੇ ‘ਚ ਬੈਠੇ ਹਨ ਅਤੇ ਅਤੇ ਅਸੀਂ ਕੇਜਰੀਵਾਲ ਨੂੰ ਅਸੀਸ ਦਿਓ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ‘ਤੇ ਲੋਕ ਸੰਦੇਸ਼ ਭੇਜ ਸਕਦੇ ਹਨ। ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਚੰਗੀ ਸਿਹਤ ਲਈ ਅਰਦਾਸ ਕੀਤੀ ਹੈ।