ਹਰਿਆਣਾ : ਭਾਜਪਾ ਹਰਿਆਣਾ ਲਈ ਆਪਣਾ ਚੋਣ ਮਨੋਰਥ ਪੱਤਰ ਭਲਕੇ ਯਾਨੀ ਵੀਰਵਾਰ ਨੂੰ ਰੋਹਤਕ ਵਿੱਚ ਜਾਰੀ ਕਰੇਗੀ। ਜਿਸ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇ.ਪੀ ਨੱਡਾ ਰੋਹਤਕ ਪਹੁੰਚਣਗੇ। ਉਨ੍ਹਾਂ ਦੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ, ਸੂਬਾ ਇੰਚਾਰਜ ਡਾ.ਸਤੀਸ਼ ਪੂਨੀਆ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਓਮਪ੍ਰਕਾਸ਼ ਧਨਖੜ ਅਤੇ ਹੋਰ ਆਗੂ ਵੀ ਮੌਜੂਦ ਰਹਿਣਗੇ।
ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਭਾਜਪਾ ਆਪਣੇ ਚੋਣ ਮਨੋਰਥ ਪੱਤਰ ਵਿੱਚ ਨੌਜਵਾਨਾਂ, ਕਿਸਾਨਾਂ ਅਤੇ ਗਰੀਬ ਵਰਗ ਲਈ ਵਿਸ਼ੇਸ਼ ਐਲਾਨ ਕਰ ਸਕਦੀ ਹੈ। ਭਾਜਪਾ ਨੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਇਕ ਕਮੇਟੀ ਬਣਾਈ ਸੀ, ਜਿਸ ਨੇ ਲੋਕਾਂ ਤੋਂ ਸੁਝਾਅ ਵੀ ਮੰਗੇ ਸਨ। ਕੇਂਦਰੀ ਲੀਡਰਸ਼ਿਪ ਨੇ ਚੋਣ ਮਨੋਰਥ ਪੱਤਰ ਤਿਆਰ ਕਰਨ ਵਿੱਚ ਵਿਸ਼ੇਸ਼ ਧਿਆਨ ਦਿੱਤਾ ਹੈ।
ਕਾਂਗਰਸ ਅੱਜ ਦਿੱਲੀ ਤੋਂ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰੇਗੀ। ਇਸ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਵੱਲੋਂ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ। ਇਸ ਵਿੱਚ ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਸ਼ਾਮਲ ਹੋਣਗੇ।ਇਸ ਵਾਰ ਕਾਂਗਰਸ ਨੇ ਚੋਣ ਮਨੋਰਥ ਪੱਤਰ 2 ਪੜਾਵਾਂ ‘ਚ ਤਿਆਰ ਕੀਤਾ ਹੈ। ਇਸ ਪੜਾਅ ਵਿੱਚ 15 ਗਾਰੰਟੀਆਂ ਸ਼ਾਮਲ ਕੀਤੀਆਂ ਗਈਆਂ ਹਨ। ਦੂਜੇ ਪੜਾਅ ਦਾ ਚੋਣ ਮਨੋਰਥ ਪੱਤਰ ਚੰਡੀਗੜ੍ਹ ਵਿੱਚ ਜਾਰੀ ਕੀਤਾ ਜਾਵੇਗਾ।
[5:29 PM, 9/18/2024] Jasvir kaur @CKT: