ਪਟਿਆਲਾ : ਜੇਕਰ ਤੁਸੀਂ ਵੀ ਪੰਜਾਬ ਦੇ ਨੈਸ਼ਨਲ ਹਾਈਵੇ (The National Highway) ‘ਤੇ ਜਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਦਰਅਸਲ, ਕਿਸਾਨ ਮਜ਼ਦੂਰ ਮੋਰਚਾ ਅਤੇ SKM (ਗੈਰ-ਸਿਆਸੀ) ਆਗੂਆਂ ਨੇ ਭਲਕੇ ਮਾਝਾ, ਮਾਲਵਾ ਅਤੇ ਦੁਆਬੇ ਵਿਚ ਨੈਸ਼ਨਲ ਹਾਈਵੇਅ ਬੰਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਝੋਨੇ ਦੀ ਖਰੀਦ ਦੀ ਸਮੱਸਿਆ ਹੱਲ ਨਹੀਂ ਹੋ ਜਾਂਦੀ ਉਦੋਂ ਤੱਕ ਹਾਈਵੇਅ ਬੰਦ ਰਹੇਗਾ।

ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਸਮੇਂ ਸਿਰ ਝੋਨੇ ਦੀ ਖਰੀਦ ਲਈ ਠੋਸ ਪ੍ਰਬੰਧ ਨਹੀਂ ਕੀਤੇ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਸਾਰੀਆਂ ਸਰਕਾਰਾਂ ਨੇ ਕਦੇ ਵੀ ਕਿਸਾਨਾਂ ਨੂੰ ਮੰਡੀ ਵਿੱਚ ਖ਼ਰੀਦ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ। ਸਰਕਾਰਾਂ ਵਾਰ-ਵਾਰ ਭਰੋਸਾ ਦਿੰਦੀਆਂ ਰਹੀਆਂ ਪਰ ਸਮੇਂ ਸਿਰ ਖਰੀਦ ਨਹੀਂ ਕਰ ਸਕੀਆਂ।

ਇਹੀ ਹਾਲ ਡੀ.ਏ.ਪੀ. ਦਾ ਹੈ , ਕਿਸਾਨਾਂ ਨੂੰ ਪ੍ਰਦੇਸ਼ ਭਰ ਵਿੱਚ ਸਹੀ ਮਾਤਰਾ ਵਿੱਚ ਡੀ.ਏ.ਪੀ. ਵੀ ਨਹੀਂ ਮਿਲ ਪਾ ਰਿਹਾ। ਮੋਰਚੇ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੱਜ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਹੀ ਖਰੀਦ ਨਾ ਕਰਵਾਈ ਗਈ ਤਾਂ ਭਲਕੇ ਯਾਨੀ 26 ਅਕਤੂਬਰ ਨੂੰ ਮਾਝਾ, ਮਾਲਵਾ ਅਤੇ ਦੋਆਬਾ ਵਿੱਚ ਕੌਮੀ ਮਾਰਗ ਜਾਮ ਕਰਕੇ ਝੋਨੇ ਦੀ ਖਰੀਦ ਦੀ ਸਮੱਸਿਆ ਦਾ ਹੱਲ ਹੋਣ ਤੱਕ ਚੱਕਾ ਜਾਮ ਕੀਤਾ ਜਾਵੇਗਾ।

Leave a Reply