ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਭਲਕੇ ਤੋਂ ਸ਼ੁਰੂ ਹੋ ਰਿਹਾ ਹੈ, ਜੋ ਕਿ 15 ਮਾਰਚ ਤੱਕ ਚੱਲੇਗਾ। ਇਸ ਦਰਮਿਆਨ 5 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਚੀਮਾ (Finance Minister Harpal Cheema) ਵਲੋਂ ਬਜਟ ਪੇਸ਼ ਕੀਤਾ ਜਾਵੇਗਾ। ਪੰਜਾਬ ‘ਚ ਮੌਜੂਦਾ 16ਵੀਂ ਵਿਧਾਨ ਸਭਾ ਦਾ ਬਜਟ ਭਲਕੇ 11 ਵਜੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ।

ਭਾਸ਼ਣ ਮਗਰੋਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। 2 ਅਤੇ 3 ਮਾਰਚ ਦੀ ਛੁੱਟੀ ਰਹੇਗੀ। 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਹੋਵੇਗੀ। 5 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਇਸ ‘ਤੇ 6 ਮਾਰਚ ਨੂੰ ਬਹਿਸ ਹੋਵੇਗੀ।

7 ਅਤੇ 8 ਮਾਰਚ ਨੂੰ ਸਰਕਾਰੀ ਕੰਮਕਾਜ ਅਤੇ ਹੋਰ ਬੈਠਕਾਂ ਹੋਣਗੀਆਂ। ਫਿਰ 9 ਅਤੇ 10 ਮਾਰਚ ਨੂੰ ਛੁੱਟੀ ਰਹੇਗੀ। ਇਸ ਤੋਂ ਬਾਅਦ ਬਾਕੀ ਦਿਨਾਂ ‘ਚ ਵਿਧਾਨਿਕ ਕੰਮਕਾਜ ਕੀਤੇ ਜਾਣਗੇ ਅਤੇ ਕਈ ਤਰ੍ਹਾਂ ਦੇ ਬਿੱਲ ਵੀ ਪਾਸ ਕੀਤੇ ਜਾਣਗੇ। 15 ਮਾਰਚ ਤੱਕ ਚੱਲਣ ਵਾਲੇ ਬਜਟ ਇਜਲਾਸ ਦੌਰਾਨ 5 ਛੁੱਟੀਆਂ ਹੋਣਗੀਆਂ।

Leave a Reply