ਚੰਡੀਗੜ੍ਹ :  ਚੰਡੀਗੜ੍ਹ (Chandigarh) ਵਿੱਚ ਪੰਜਾਬ ਮੰਤਰੀ ਮੰਡਲ (Punjab Cabinet meeting) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਭਲਕੇ ਬੁੱਧਵਾਰ ਯਾਨੀ 24 ਜਨਵਰੀ ਨੂੰ ਹੋਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਭਲਕੇ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ (Punjab Civil Secretariat) ਵਿੱਚ ਇੱਕ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਹੋਰ ਅਹਿਮ ਮੁੱਦਿਆਂ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਕਈ ਅਹਿਮ ਫ਼ੈਸਲਿਆਂ ਨੂੰ ਵੀ ਪ੍ਰਵਾਨਗੀ ਦੇ ਸਕਦੀ ਹੈ।

Leave a Reply