ਪੰਜਾਬ : ਭਾਈ ਅੰਮ੍ਰਿਤਪਾਲ ਸਿੰਘ (Bhai Amritpal Singh) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦਾਅਵਾ ਕੀਤਾ ਹੈ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ (Lok Sabha constituency Khadur Sahib) ਤੋਂ ਆਜ਼ਾਦ ਚੋਣ ਲੜ ਸਕਦੇ ਹਨ। ਉਨ੍ਹਾਂ ਦੇ ਵਕੀਲ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਆਏ ਹੋਏ ਹਨ। ਉਨ੍ਹਾਂ ਨੇ ਅੰਮ੍ਰਿਤਪਾਲ ਲੋਕ ਸਭਾ ਚੋਣਾਂ ਲੜਨ ਦੀ ਅਪੀਲ ਕੀਤੀ। ਇਸ ਮਗਰੋਂ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 2023 ਵਿਚ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਐਨ.ਐਸ.ਏ ਲਗਾਇਆ ਗਿਆ ਸੀ, ਫੜੇ ਜਾਣ ਤੋਂ ਬਾਅਦ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਹੁਣ ਉਸ ਨੂੰ ਜੇਲ੍ਹ ਵਿਚ ਬੰਦ ਹੋਏ ਲਗਭਗ ਇਕ ਸਾਲ ਹੋ ਗਿਆ ਹੈ। ਪਰਿਵਾਰ ਦੀ ਮੰਗ ਹੈ ਕਿ ਉਸ ਨੂੰ ਡਿਬਰੂਗੜ੍ਹ ਜੇਲ੍ਹ ਦੀ ਬਜਾਏ ਪੰਜਾਬ ਦੀ ਜੇਲ੍ਹ ਵਿਚ ਰੱਖਿਆ ਜਾਵੇ।

Leave a Reply