ਭਾਈ ਅੰਮ੍ਰਿਤਪਾਲ ਸਿੰਘ ਪਰਿਵਾਰ ਨੇ ਭੁੱਖ ਹੜਤਾਲ ਖ਼ਤਮ ਕਰਨ ਤੋਂ ਬਾਅਦ ਕੀਤਾ ਇਹ ਐਲਾਨ
By admin / March 18, 2024 / No Comments / Punjabi News
ਅੰਮ੍ਰਿਤਸਰ : ਭਾਈ ਅੰਮ੍ਰਿਤਪਾਲ ਸਿੰਘ (Bhai Amritpal Singh) ਦੇ ਪਰਿਵਾਰ ਵੱਲੋਂ ਚੱਲ ਰਹੀ ਭੁੱਖ ਹੜਤਾਲ ਅੱਜ ਖਤਮ ਕਰ ਦਿੱਤੀ ਗਈ ਹੈ। ਹਾਲਾਂਕਿ ਧਰਨਾ ਜਾਰੀ ਰਹੇਗਾ। ਅੰਮ੍ਰਿਤਪਾਲ ਦਾ ਪਰਿਵਾਰ 22 ਫਰਵਰੀ ਤੋਂ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ‘ਤੇ ਭੁੱਖ ਹੜਤਾਲ ‘ਤੇ ਸੀ। ਪਰਿਵਾਰ ਵੱਲੋਂ ਬੀਤੇ ਦਿਨ ਪੰਥਕ ਇਕੱਠ ਲਈ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹਜ਼ਾਰਾਂ ਲੋਕ ਧਰਨੇ ‘ਤੇ ਆ ਗਏ।
ਜਿੱਥੇ ਸੰਗਤ ਨੇ ਪਰਿਵਾਰ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਮੰਗ ਕੀਤੀ। ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਮੰਗ ਕੀਤੀ ਗਈ ਕਿ ਪਰਿਵਾਰ ਦੀ ਭੁੱਖ ਹੜਤਾਲ ਖ਼ਤਮ ਕੀਤੀ ਜਾਵੇ ਜਿਸ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਪਰਿਵਾਰ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪ੍ਰਸ਼ਾਦ ਛਕ ਕੇ ਭੁੱਖ ਹੜਤਾਲ ਸਮਾਪਤ ਕਰ ਦਿੱਤੀ।
ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਆਪਣੀ ਬੈਰਕ ਵਿੱਚ ਸੀਸੀਟੀਵੀ ਕੈਮਰਿਆਂ ਦੀ ਖ਼ਬਰ ਤੋਂ ਬਾਅਦ ਭੁੱਖ ਹੜਤਾਲ ’ਤੇ ਹਨ। ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਅਤੇ ਫਿਰ ਉਸਦੇ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਮੰਗ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।