ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪਾਰਟੀ ਵਰਕਰਾਂ ਵੱਲੋਂ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਸਮੂਹਿਕ ਭੁੱਖ ਹੜਤਾਲ ਸ਼ੁਰੂ ਕਰ ਕੀਤੀ ਗਈ ਹੈ। ਦੂਜੇ ਪਾਸੇ ਬੀਜੇਪੀ ਵੀ ਆਬਕਾਰੀ ਨੀਤੀ ਘਪਲੇ ਅਤੇ ਸੀਐਮ ਆਵਾਸ ਨਿਰਮਾਣ ਵਿੱਚ ਕਥਿਤ ਘਪਲੇ ਨੂੰ ਲੈ ਕੇ ਕਨਾਟ ਪਲੇਸ (Connaught Place) ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਦੱਸ ਦਈਏ ਕਿ ਦਿੱਲੀ ‘ਚ ਭਾਜਪਾ ਆਮ ਆਦਮੀ ਪਾਰਟੀ ਨੂੰ ਆਪਣੇ ਹੀ ਸ਼ਬਦਾਂ ‘ਚ ਜਵਾਬ ਦੇ ਰਹੀ ਹੈ।

ਹਾਲ ਹੀ ‘ਚ ਜਦੋਂ ਆਮ ਆਦਮੀ ਪਾਰਟੀ ਨੇ ਭਾਜਪਾ ਹੈੱਡਕੁਆਰਟਰ ਨੇੜੇ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ ਤਾਂ ਦੂਜੇ ਪਾਸੇ ਭਾਜਪਾ ਨੇ ਰਾਜਘਾਟ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਅਜਿਹੇ ‘ਚ ਜਦੋਂ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਜੰਤਰ-ਮੰਤਰ ‘ਤੇ ਮਰਨ ਵਰਤ ਦਾ ਐਲਾਨ ਕੀਤਾ ਸੀ ਤਾਂ ਭਾਜਪਾ ਨੇ ਵੀ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਕਨਾਟ ਪਲੇਸ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ (State President Virender Sachdeva) ਦੇ ਨਾਲ-ਨਾਲ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ਤੋਂ ਭਾਜਪਾ ਲੋਕ ਸਭਾ ਉਮੀਦਵਾਰ ਵੀ ਮੌਜੂਦ ਹਨ।

ਦਿੱਲੀ ਵਿੱਚ ਵੀ ਭਾਜਪਾ ਆਮ ਆਦਮੀ ਪਾਰਟੀ ਨੂੰ ਇਸੇ ਤਰ੍ਹਾਂ ਜਵਾਬ ਦੇ ਰਹੀ ਹੈ। ਪਾਰਟੀ ਆਗੂ ‘ਸ਼ਰਾਬ ਤੋਂ ਸ਼ੀਸ਼ ਮਹਿਲ’ ਮੁਹਿੰਮ ਤਹਿਤ  ‘ਆਪ’ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕੇਜਰੀਵਾਲ ਦੇ ਘਰ ਦਾ ਮਾਡਲ ਦਿਖਾਉਂਦੇ ਹੋਏ ਕਿਹਾ ਕਿ ਇਹ ਦਿੱਲੀ ਦੇ ਸੀਐਮ ਦੇ ਭ੍ਰਿਸ਼ਟਾਚਾਰ ਦਾ ਨਮੂਨਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸ਼ਰਾਬ ਦੀ ਬੋਤਲ ਦੇ ਕੱਟਆਊਟ ‘ਤੇ ਸੰਜੇ ਸਿੰਘ ਦੀ ਤਸਵੀਰ ਦਿਖਾ ਕੇ ਪ੍ਰਦਰਸ਼ਨ ਕੀਤਾ। ਦਿੱਲੀ ਭਾਜਪਾ ਪ੍ਰਧਾਨ ਨੇ ਕਿਹਾ ਕਿ ਅੱਜ ਅਸੀਂ ਦੇਸ਼ ਨੂੰ ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਦਾ ਮਾਡਲ ਦਿਖਾ ਰਹੇ ਹਾਂ। ਜਿਸ ਮਹਿਲ ਵਿੱਚ ਅਰਵਿੰਦ ਕੇਜਰੀਵਾਲ ਰਹਿੰਦੇ ਹਨ। ਅਰਵਿੰਦ ਕੇਜਰੀਵਾਲ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਲੁੱਟ ਕੇ ਕਿੰਨਾ ਵੱਡਾ ਮਹਿਲ ਬਣਾਇਆ ਹੈ।

Leave a Reply