ਜੰਮੂ: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ (Jammu and Kashmir Assembly Elections) ਸ਼ੁਰੂ ਹੋਣ ਵਾਲੀਆਂ ਹਨ। ਚੋਣਾਂ ‘ਚ ਕੁਝ ਹੀ ਦਿਨ ਬਾਕੀ ਹਨ ਪਰ ਭਾਜਪਾ ਅਤੇ ਕਾਂਗਰਸ ਪਾਰਟੀ ਨੇ ਅਜੇ ਤੱਕ ਆਪਣਾ ਚੋਣ ਮਨੋਰਥ ਪੱਤਰ ਜਾਰੀ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਸੂਚਨਾ ਮਿਲੀ ਹੈ ਕਿ ਭਾਜਪਾ ਹਾਈਕਮਾਂਡ ਤੋਂ ਚੋਣ ਮਨੋਰਥ ਪੱਤਰ ਜਾਰੀ ਕਰਨ ਦੀ ਮਨਜ਼ੂਰੀ ਮਿਲ ਗਈ ਹੈ।
ਜਾਣਕਾਰੀ ਮੁਤਾਬਕ ਇਸ ਸ਼ੁੱਕਰਵਾਰ ਯਾਨੀ 6 ਸਤੰਬਰ ਨੂੰ ਭਾਜਪਾ ਚੋਣਾਂ ਨੂੰ ਲੈ ਕੇ ਆਪਣਾ ਮੈਨੀਫੈਸਟੋ ਜਾਰੀ ਕਰੇਗੀ। ਇਸ ਦੌਰਾਨ ਭਾਜਪਾ ਦੇ ਕਈ ਰਾਸ਼ਟਰੀ ਨੇਤਾ ਵੀ ਮੌਜੂਦ ਰਹਿਣਗੇ। ਮੈਨੀਫੈਸਟੋ ਗ੍ਰਹਿ ਮੰਤਰੀ ਅਮਿਤ ਸ਼ਾਹ ਖੁਦ ਜਾਰੀ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਚੋਣ ਮਨੋਰਥ ਪੱਤਰ ਲਈ ਜਨਤਾ ਤੋਂ ਰਾਏ ਲੈ ਰਹੀ ਸੀ ਜਿਸ ਕਾਰਨ ਦੇਰੀ ਹੋਈ।