ਭਾਜਪਾ ‘ਚ ਸ਼ਾਮਲ ਹੋਈ ਕੰਗਨਾ ਰੌਣਾਤ ਨੂੰ ਲੈ ਕੇ ਸਰਵਣ ਸਿੰਘ ਪੰਧੇਰ ਨੇ ਦਿੱਤਾ ਪ੍ਰਤੀਕਰਮ
By admin / March 25, 2024 / No Comments / Punjabi News
ਚੰਡੀਗੜ੍ਹ : ਲੋਕ ਸਭਾ ਚੋਣਾਂ (Lok Sabha elections) ਨੂੰ ਲੈ ਕੇ ਸਾਰੀਆ ਪਾਰਟੀਆ ਵੱਲੋਂ ਤਿਆਰੀਆਂ ਜ਼ੋਰਾਂ ‘ਤੇ ਚਲ ਰਹੀਆਂ ਹਨ, ਇਸ ਦੇ ਨਾਲ ਹੀ ਬਾਲੀਵੁੱਡ ਸਿਤਾਰੀਆਂ ਨੇ ਵੀ ਚੋਣਾਂ ‘ਚ ਦਿਲਚਸਪੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਭਾਜਪਾ ‘ਚ ਸ਼ਾਮਲ ਹੋਈ ਬਾਲੀਵੁੱਡ ਅਦਾਕਾਰਾ ਕੰਗਨਾ ਰੌਣਾਤ (Kangana Raunat) ਨੂੰ ਲੈ ਕੇ ਕਈ ਤਰ੍ਹਾਂ ਦੀਆਂ ਟਿੱਪਣੀ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੀ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਜੇ ਭਾਜਪਾ ਨੂੰ 400 ਤੋਂ ਵੱਧ ਸੀਟਾਂ ਜਿੱਤਣ ਦਾ ਭਰੋਸਾ ਹੈ ਤਾਂ ਉਨ੍ਹਾਂ ਨੂੰ ਫ਼ਿਲਮੀ ਸਿਤਾਰਿਆਂ ਨੂੰ ਟਿਕਟਾਂ ਦੇਣ ਦੀ ਲੋੜ ਕਿਉਂ ਪੈ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਨੀ ਦਿਓਲ ਦੀ ਮਿਸਾਲ ਦਿੰਦਿਆਂ ਮੰਡੀ ਦੇ ਲੋਕਾਂ ਨੂੰ ਫ਼ਿਲਮੀ ਸਿਤਾਰਿਆਂ ਨੂੰ ਵੋਟ ਨਾ ਪਾਉਣ ਦੀ ਸਲਾਹ ਵੀ ਦਿੱਤੀ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਦੇ ਬਾਰਡਰਾਂ ‘ਤੇ ਚੱਲ ਰਿਹਾ ਅੰਦੋਲਨ 41ਵੇਂ ਦਿਨ ਵਿਚ ਦਾਖ਼ਲ ਹੋ ਚੁੱਕਿਆ ਹੈ। ਭਾਜਪਾ ਦੀ ਅੰਦਰਲੀ ਘਬਰਾਹਟ ਸਾਹਮਣੇ ਆ ਚੁੱਕੀ ਹੈ। ਜਿਹੜੇ ਕਹਿੰਦੇ ਨੇ ਕਿ ਇਸ ਵਾਰ 400 ਤੋਂ ਪਾਰ, ਪਰ ਮੈਨੂੰ ਲੱਗਦਾ ਹੈ ਕਿ ਭਾਰਤ ਦੇ 140 ਕਰੋੜ ਲੋਕ ਭਾਜਪਾ ਨੂੰ ਸੱਤਾ ਤੋਂ ਕਿਤੇ ਬਾਹਰ ਨਾ ਕਰ ਦੇਣ। ਇਸ ਦੇ ਡਰ ਦੇ ਮਾਰੇ ਇਹ ਹੁਣ ਫ਼ਿਲਮੀ ਸਿਤਾਰਿਆਂ ਨੂੰ ਟਿਕਟਾਂ ਦੇ ਰਹੇ ਹਨ। ਉਨ੍ਹਾਂ ਕੰਗਨਾ ਰਣੌਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਹਿਮਾਚਲ ਵਾਸੀਆਂ ਨੂੰ ਕਿਹਾ ਕਿ ਗੁਰਦਾਸਪੁਰ ਤੋਂ ਸੰਨੀ ਦਿਓਲ ਜੀ ਨੂੰ MP ਬਣਾਇਆ ਸੀ, ਪਰ ਉਹ 5 ਸਾਲ ਸਾਨੂੰ ਇੱਥੇ ਨਹੀਂ ਲੱਭੇ। ਹੁਣ ਤੁਸੀਂ ਦੇਖ ਲਿਓ। ਉਨ੍ਹਾਂ ਕਿਹਾ ਕਿ ਜੇ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਇੰਨਾ ਵਿਸ਼ਵਾਸ ਹੈ ਕਿ 400 ਸੀਟਾਂ ਜਿੱਤ ਲੈਣਗੇ, ਤਾਂ ਉਨ੍ਹਾਂ ਨੂੰ ਫ਼ਿਲਮੀ ਸਿਤਾਰਿਆਂ ਨੂੰ ਟਿਕਟ ਦੇਣ ਦੀ ਕੀ ਲੋੜ ਪੈ ਗਈ। ਭਾਜਪਾ ਦੇ ਅੰਦਰ ਸਾਨੂੰ ਘਬਰਾਹਟ ਨਜ਼ਰ ਆ ਰਹੀ ਹੈ।