ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਮ ਆਦਮੀ ਪਾਰਟੀ (Aam Aadmi Party) ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਦੀ ਸੁਰੱਖਿਆ ਘਟਾਉਣ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ 4 ਕਮਾਂਡੋ ਅਤੇ ਸੁਰੱਖਿਆ ਵਾਹਨ ਹਟਾ ਦਿੱਤੇ ਗਏ ਹਨ।

ਜਾਣਕਾਰੀ ਮੁਤਾਬਕ ਰਿੰਕੂ ਦੀ ਸੁਰੱਖਿਆ ‘ਚ 4 ਪੁਲਿਸ ਮੁਲਾਜ਼ਮ ਅਤੇ 4 ਵਿਸ਼ੇਸ਼ ਸਿਖਲਾਈ ਪ੍ਰਾਪਤ ਕਮਾਂਡੋ ਮੌਜੂਦ ਸਨ। ਪਰ ਸਰਕਾਰ ਨੇ 4 ਕਮਾਂਡੋ ਵਾਪਸ ਬੁਲਾ ਲਏ ਹਨ। ਪਤਾ ਲੱਗਾ ਹੈ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਰਿੰਕੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਰਿੰਕੂ ਅਤੇ ਸ਼ੀਤਲ ਖ਼ਿਲਾਫ਼ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ। ਵਰਕਰਾਂ ਵੱਲੋਂ ਹੱਥਾਂ ਵਿੱਚ ਗੱਦਾਰ ਦੇ ਪੋਸਟਰ ਫੜ ਕੇ ਵਿਸ਼ਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Leave a Reply