ਹਿਮਾਚਲ ਪ੍ਰਦੇਸ਼: ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਜਿੱਤੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਅਦਾਕਾਰ ਕੰਗਨਾ ਰਣੌਤ (Actor Kangana Ranaut) ਨੇ ਮੰਗਲਵਾਰ ਨੂੰ ਯਾਨੀ ਅੱਜ ਕਿਹਾ ਕਿ ਇਸ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਜਾਂਦਾ ਹੈ। ਕੰਗਨਾ ਨੇ ਮੰਡੀ ਲੋਕ ਸਭਾ ਸੀਟ ਰਣੌਤ ਆਪਣੇ ਨੇੜਲੇ ਵਿਰੋਧੀ ਕਾਂਗਰਸੀ ਉਮੀਦਵਾਰ ਵਿਕਰਮਾਦਿੱਤਿਆ ਸਿੰਘ ਨੂੰ 74,755 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ।
ਕੰਗਨਾ ਨੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ, ਵਿਧਾਇਕਾਂ, ਭਾਜਪਾ ਵਰਕਰਾਂ ਅਤੇ ਜਨਤਾ ਦਾ ਉਨ੍ਹਾਂ ਨੂੰ ਚੁਣਨ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਨੂੰ ਜਾਂਦਾ ਹੈ। ਕੰਗਨਾ ਨੇ ਕਿਹਾ ਕਿ ਲੋਕਾਂ ਨੇ ਪਰਿਵਾਰਕ ਵਿਰਾਸਤ ਦੇ ਖ਼ਿਲਾਫ਼ ਅਤੇ ਆਮ ਜਨਤਾ ਦੇ ਹੱਕ ਵਿੱਚ ਵੋਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਮੰਡੀ ਦੇ ਲੋਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਦੌਰਾਨ ਜੈਰਾਮ ਠਾਕੁਰ ਨੇ ਕਿਹਾ ਕਿ ਮੰਡੀ ਦੇ ਵੋਟਰਾਂ ਨੇ ਕੰਗਣਾ ਖ਼ਿਲਾਫ਼ ਟਿੱਪਣੀ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਆਸ਼ੀਰਵਾਦ ਨਾਲ ਹੀ ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਠਾਕੁਰ ਨੇ ਕਿਹਾ ਕਿ ਮੰਡੀ ਲੋਕ ਸਭਾ ਸੀਟ ਅਧੀਨ ਆਉਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ।