ਪੰਜਾਬ: ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਹਲਕਾ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਾਜਪਾ ਨੇਤਾ ਯੋਗੇਸ਼ ਮਲਹੋਤਰਾ (BJP leader Yogesh Malhotra) ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਹੁਣ ਪੁਲਿਸ ਨੇ ਮਾਮਲਾ ਦਰਜ ਨਾ ਹੋਣ ਦੀ ਪੁਸ਼ਟੀ ਕੀਤੀ ਹੈ।

ਦਰਅਸਲ ਯੋਗੇਸ਼ ਮਲਹੋਤਰਾ ਦੇ ਖ਼ਿਲਾਫ਼ ਛੇੜਛਾੜ ਅਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਨ ਦਾ ਮਾਮਲਾ ਦਰਜ ਹੋਣ ਦੀ ਖਬਰ ਮਿਲਦੇ ਹੀ ਜਲੰਧਰ ਦੇ ਸਮੂਹ ਭਾਜਪਾ ਆਗੂਆਂ ਨੇ ਥਾਣੇ ਦਾ ਘਿਰਾਓ ਕਰ ਲਿਆ। ਨਾਰਾਜ਼ ਆਗੂਆਂ ਦਾ ਕਹਿਣਾ ਹੈ ਕਿ ਉਕਤ ਪਰਚਾ ਪੰਜਾਬ ਸਰਕਾਰ ਦਾ ਸਰਾਸਰ ਧੱਕਾ ਹੈ। ਪਰ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਉਕਤ ਆਗੂ ਖ਼ਿਲਾਫ਼ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ।

ਕੀ ਹੈ ਗੱਲ
ਦੱਸ ਦੇਈਏ ਕਿ ਪਿਛਲੀਆਂ ਲੋਕ ਸਭਾ ਚੋਣਾਂ ਦੇ ਦਿਨ ਜਲੰਧਰ ਦੀ ਬਸਤੀ ਗੁੱਜਣ ਦੀ ਰਹਿਣ ਵਾਲੀ ਮਹਿਲਾ ਭਾਜਪਾ ਆਗੂ ਯੋਗੇਸ਼ ਮਲਹੋਤਰਾ ਅਤੇ ਰਜਨੀ ਅੰਗੁਰਾਲ ਵਿਚਕਾਰ ਲੜਾਈ ਹੋਈ ਸੀ। ਇਸ ਦੌਰਾਨ ਯੋਗੇਸ਼ ਦੇ ਬਿਆਨਾਂ ‘ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਸੁਮਿਤ ਮਿੰਟੂ, ਰਜਨੀ ਅੰਗੁਰਾਲ ਅਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਾਬਕਾ ਕੌਂਸਲਰ ਦੇ ਬੇਟੇ ਰਜਨੀ ਅੰਗੁਰਾਲ ਦੇ ਦਖਲ ਤੋਂ ਬਾਅਦ ਹੁਣ ਯੋਗੇਸ਼ ਮਲਹੋਤਰਾ ‘ਤੇ ਛੇੜਛਾੜ ਅਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ ਲਾਏ ਹਨ।

Leave a Reply