ਚੰਡੀਗੜ੍ਹ : ਚੰਡੀਗੜ੍ਹ ਵਿਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਭਾਜਪਾ ਨੇ ਜਿੱਤੀ ਲਈ ਹੈ ਤੇ ਇੰਡੀਆ ਗਠਜੋੜ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸੰਧੂ (Senior Deputy Mayor Kuljit Sandhu ) ਨੂੰ 19 ਵੋਟਾਂ ਮਿਲਿਆ ਹਨ ।

 ਉੱਥੇ ਹੀ ‘ਇੰਡੀਆ’ ਗਠਜੋੜ ਦੀਆਂ ਭਾਈਵਾਲ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ 16 ਵੋਟਾਂ ਮਿਲੀਆਂ, ਉੱਥੇ ਹੀ 1 ਵੋਟ ਇਨਵੈਲਿਡ ਹੋ ਗਈ। ਇੱਥੇ ਇਹ ਵੀ ਦੱਸ ਦਈਏ ਕਿ ਚੰਡੀਗੜ੍ਹ ਭਾਜਪਾ ਦੇ ਕਿਸਾਨਾਂਂ ਬਾਰੇ ਦਿੱਤੇ ਵਿਵਾਦਤ ਬਿਆਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਇੱਕੋ-ਇਕ ਕੌਂਸਲਰ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਗਿਆ ਸੀ।

Leave a Reply