ਪੰਜਾਬ : ਭਾਰਤ-ਪਾਕਿਸਤਾਨ ਸਰਹੱਦ ‘ਤੇ ਕਿਸਾਨਾਂ ਨੂੰ ਲੈ ਕੇ ਹਲਕਾ ਵਿਧਾਇਕ ਨਰਿੰਦਰ ਪਾਲ ਸਵਨਾ (MLA Narinder Pal Savana) ਨੇ ਬਿਜਲੀ ਮੰਤਰੀ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਲਕਾ ਵਿਧਾਇਕ ਨੇ ਇਸ ਸਮੱਸਿਆ ਨੂੰ ਬਿਜਲੀ ਮੰਤਰੀ ਤੱਕ ਪਹੁੰਚਾਉਣਾ ਬਿਹਤਰ ਸਮਝਿਆ। ਮੀਟਿੰਗ ਤੋਂ ਬਾਅਦ ਵਿਧਾਇਕ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਕੰਡਿਆਲੀ ਤਾਰ ਤੋਂ ਪਾਰ ਹਨ, ਉਨ੍ਹਾਂ ਨੂੰ ਹੁਣ ਰਾਤ ਦੇ ਨਾਲ-ਨਾਲ ਸਵੇਰ ਵੇਲੇ ਖੇਤੀ ਲਈ ਬਿਜਲੀ ਦਿੱਤੀ ਜਾਵੇਗੀ।

ਜਾਣਕਾਰੀ ਅਨੁਸਾਰ ਮੀਟਿੰਗ ਤੋਂ ਬਾਅਦ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਹੁਕਮ ਦਿੱਤੇ ਕਿ ਭਾਰਤ-ਪਾਕਿਸਤਾਨ ਕੰਡਿਆਲੀ ਤਾਰ ਤੋਂ ਪਾਰ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਜਲੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਰਾਤ ਸਮੇਂ ਬਿਜਲੀ ਦੇਣ ਨਾਲ ਕਿਸਾਨਾਂ ਨੂੰ ਕੋਈ ਬਹੁਤਾ ਫਾਇਦਾ ਨਹੀਂ ਹੁੰਦਾ ਕਿਉਂਕਿ ਰਾਤ ਸਮੇਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਵਾੜ ਵਿਚਕਾਰਲੇ ਗੇਟ ਬੰਦ ਹੋ ਜਾਂਦੇ ਹਨ, ਜਿਸ ਕਾਰਨ ਕਿਸਾਨ ਆਪਣੇ ਖੇਤਾਂ ਤੱਕ ਮੋਟਰ ਵੀ ਨਹੀਂ ਚਲਾ ਸਕਦੇ।

Leave a Reply