ਭਾਰਤ ਬੰਦ ਦੌਰਾਨ ਪੰਜਾਬ ‘ਚ ਇਹ ਟਰੇਨਾਂ ਕੀਤੀਆ ਬੰਦ
By admin / February 15, 2024 / No Comments / Punjabi News
ਪੰਜਾਬ : ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ (Bharat Bandh) ਦਾ ਐਲਾਨ ਕੀਤਾ ਗਿਆ ਹੈ, ਜੋ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਇਸ ਅੰਦੋਲਨ ਕਾਰਨ ਅੱਜ ਫ਼ਿਰੋਜ਼ਪੁਰ ਡਵੀਜ਼ਨ ਦੀਆਂ 4 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, 7 ਨੂੰ ਸ਼ਾਰਟ ਟਰਮੀਨੇਟ ਕੀਤਾ ਗਿਆ ਹੈ, 5 ਨੂੰ ਰੀ-ਸ਼ਡਿਊਲ ਅਤੇ 12 ਨੂੰ ਮੁੜ ਰੂਟ ਕੀਤਾ ਗਿਆ ਹੈ। ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਛਾਉਣੀ, ਫ਼ਾਜ਼ਿਲਕਾ ਲੋਹੀਆਂਖਾਸ-ਫਿਲੌਰ ਵਿਚਕਾਰ ਚੱਲਣ ਵਾਲੀਆਂ 4 ਪੈਸੰਜਰ ਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਅੱਜ ਬੱਸ ਸੇਵਾ ਮਿਲਣੀ ਬਹੁਤ ਔਖੀ ਹੋਵੇਗੀ ਕਿਉਂਕਿ ਸਰਕਾਰੀ, ਪ੍ਰਾਈਵੇਟ ਬੱਸਾਂ ਵੀ ਅੱਜ ਬੰਦ ਰਹਿਣਗੀਆਂ। ਪਨਬੱਸ-ਪੀ.ਆਰ.ਟੀ.ਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਭਾਰਤ ਵਿੱਚ ਇਸ ਦੇ ਪੂਰਨ ਸਮਰਥਨ ਵਿੱਚ ਅੱਜ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੀ ਹੜਤਾਲ ਸ਼ੁੱਕਰਵਾਰ ਰਾਤ 12 ਵਜੇ ਤੱਕ ਚੱਲੇਗੀ।
ਐਤਵਾਰ ਨੂੰ ਮੁੜ ਹੋਵੇਗੀ ਮੀਟਿੰਗ
ਦੱਸ ਦਈਏ ਕਿ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੰਡੀਗੜ੍ਹ ‘ਚ ਬੀਤੇ ਦਿਨ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਇਹ ਗੱਲਬਾਤ ਰਾਤ 8 ਵਜੇ ਤੋਂ ਲੈ ਕੇ ਕਰੀਬ 1:30 ਵਜੇ ਤੱਕ ਜਾਰੀ ਰਹੀ ਸੀ। ਸੂਤਰਾਂ ਅਨੁਸਾਰ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ ਅਤੇ ਸਰਕਾਰ ‘ਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਦਾ ਤੁਰੰਤ ਐਲਾਨ ਕਰਨ ਲਈ ਦਬਾਅ ਪਾ ਰਹੇ ਹਨ।
ਇੱਕ ਵਾਰ ਫਿਰ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਅੜੇ ਹੋਏ ਹਨ। ਹੁਣ ਐਤਵਾਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਉਦੋਂ ਤੱਕ ਦੋਵਾਂ ਧਿਰਾਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ ਰਾਏ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।