ਸਮਰਾਲਾ: ਸਮਰਾਲਾ ਦੇ ਦਿਆਲਪੁਰਾ ਬਾਈਪਾਸ ‘ਤੇ ਬੀਤੀ ਰਾਤ ਕਰੀਬ 1:30 ਵਜੇ ਇਕ ਪੁਲਿਸ ਮੁਲਾਜ਼ਮ ਦੀ ਫਾਰਚੂਨਰ ਕਾਰ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਫਾਰਚੂਨਰ ਕਾਰ ਵਿੱਚ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਲੁਧਿਆਣਾ ਵਿੱਚ ਤਾਇਨਾਤ ਏ.ਸੀ.ਪੀ. ਸੰਦੀਪ ਸਿੰਘ (ACP Sandeep Singh) ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ ਹੈ।ਜਦਕਿ ਪੁਲਿਸ ਅਧਿਕਾਰੀ ਦੀ ਗੱਡੀ ਦੇ ਡਰਾਈਵਰ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜਾਣਕਾਰੀ ਮੁਤਾਬਕ ਏਸੀਪੀ ਸੰਦੀਪ ਸਿੰਘ ਦੇਰ ਰਾਤ ਚੰਡੀਗੜ੍ਹ ਤੋਂ ਲੁਧਿਆਣਾ ਆ ਰਹੇ ਸਨ। ਸਮਰਾਲਾ ਨੇੜੇ ਦਿਆਲਪੁਰਾ ਬਾਈਪਾਸ ਨੇੜੇ ਉਨ੍ਹਾਂ ਦੀ ਫਾਰਚੂਨਰ ਸਾਹਮਣੇ ਤੋਂ ਆ ਰਹੀ ਸਕਾਰਪੀਓ ਕਾਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਫਾਰਚੂਨਰ ਗੱਡੀ ਨੂੰ ਅੱਗ ਲੱਗ ਗਈ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਮਦਦ ਲਈ ਅਤੇ ਜ਼ਖਮੀ ਪੁਲਿਸ ਅਧਿਕਾਰੀ, ਉਨ੍ਹਾਂ ਦੇ ਗੰਨਮੈਨ ਅਤੇ ਡਰਾਈਵਰ ਨੂੰ ਗੰਭੀਰ ਹਾਲਤ ‘ਚ ਸਮਰਾਲਾ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਏਸੀਪੀ ਸੰਦੀਪ ਸਿੰਘ ਅਤੇ ਉਨ੍ਹਾਂ ਦੇ ਗੰਨਮੈਨ ਨੂੰ ਮ੍ਰਿਤਕ ਐਲਾਨ ਦਿੱਤਾ।

ਸਮਰਾਲਾ ਥਾਣੇ ਦੇ ਐਸਐਚਓ ਰਾਓ ਬਰਿੰਦਰ ਸਿੰਘ ਨੇ ਦੱਸਿਆ ਕਿ ਉਹ ਰਾਤ ਨੂੰ ਤੁਰੰਤ ਮੌਕੇ ’ਤੇ ਪੁੱਜੇ ਅਤੇ ਹਾਦਸਾ ਇੰਨਾ ਭਿਆਨਕ ਸੀ ਕਿ ਪੁਲਿਸ ਮੁਲਾਜ਼ਮ ਸੰਦੀਪ ਸਿੰਘ ਅਤੇ ਉਨ੍ਹਾਂ ਦੇ ਗੰਨਮੈਨ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ ਅਤੇ ਉਨ੍ਹਾਂ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਏਸੀਪੀ ਸੰਦੀਪ ਸਿੰਘ ਅਤੇ ਉਨ੍ਹਾਂ ਦੇ ਗੰਨਮੈਨ ਦੀ ਜਾਨ ਨਹੀਂ ਬਚਾਈ ਜਾ ਸਕੀ।

Leave a Reply