November 5, 2024

ਭੈਣ ਦੀ ਫੋਟੋ ਸ਼ੋਸ਼ਲ ਮੀਡੀਆ ‘ਤੇ ਦੇਖ ਕੇ ਭਰਾ ਨੇ ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ : ਸੋਸ਼ਲ ਮੀਡੀਆ (Social Media) ‘ਤੇ ਵਾਇਰਲ ਹੋ ਰਹੀ ਭੈਣ ਦੀ ਤਸਵੀਰ ਤੋਂ ਗੁੱਸੇ ‘ਚ ਆਏ ਭਰਾ ਨੇ ਆਪਣੇ ਦੋਸਤ ਨਾਲ ਮਿਲ ਕੇ ਨੌਜਵਾਨ ਦੇ ਥੱਪੜ ਮਾਰ ਦਿੱਤਾ, ਜਿਸ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰ.  6 ਦੀ ਪੁਲਿਸ ਨੇ ਧਾਰਾ 108ਬੀ ਅਧੀਨ ਆਈ. ਐਨ.ਐਸ. ਤਹਿਤ ਮਾਮਲਾ ਦਰਜ ਕਰ ਲਿਆ ਹੈ।

ਮੁਲਜ਼ਮਾਂ ਦੀ ਪਛਾਣ ਆਰੀਅਨ ਅਤੇ ਉਸ ਦੇ ਅਣਪਛਾਤੇ ਸਾਥੀ ਵਜੋਂ ਹੋਈ ਹੈ, ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੁਰਵਿੰਦਰ ਸਿੰਘ ਵਾਸੀ ਜਨਤਾ ਨਗਰ ਨੇ ਦੱਸਿਆ ਕਿ ਉਸ ਦਾ ਲੜਕਾ ਰਣਜੀਤ ਸਿੰਘ (18) ਜੋ 12ਵੀਂ ਜਮਾਤ ਦਾ ਵਿਦਿਆਰਥੀ ਸੀ। ਉਸ ਦੀ ਉਕਤ ਮੁਲਜ਼ਮਾਂ ਨਾਲ ਲੜਾਈ ਇਸ ਲਈ ਹੋਈ ਕਿਉਂਕਿ ਰਣਜੀਤ ਨੇ ਆਪਣੇ ਦੋਸਤ ਆਰੀਅਨ ਦੀ ਭੈਣ ਦੀ ਫੋਟੋ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਸੀ, ਜਿਸ ਕਾਰਨ ਦੋਵਾਂ ਵਿਚਾਲੇ ਲੜਾਈ ਹੋ ਗਈ ਅਤੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਮ੍ਰਿਤਕ ਦੀ ਮਾਂ ਉਸ ਨੂੰ ਖਾਣਾ ਖਾਣ ਲਈ ਬੁਲਾਉਣ ਲਈ ਕਮਰੇ ਵਿੱਚ ਗਈ।

By admin

Related Post

Leave a Reply