ਮਨੀਸ਼ ਸਿਸੋਦੀਆ ਨੂੰ ਦਿੱਲੀ ਕੋਰਟ ਤੋਂ ਫਿਰ ਲੱਗਾ ਵੱਡਾ ਝਟਕਾ
By admin / February 5, 2024 / No Comments / Punjabi News
ਨਵੀਂ ਦਿੱਲੀ: ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ (Delhi Rouse Avenue Court) ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ (Manish Sisodia) ਨੂੰ ਰਾਹਤ ਨਹੀਂ ਦਿੱਤੀ। ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਫਰਵਰੀ 2024 ਤੱਕ ਵਧਾ ਦਿੱਤੀ ਹੈ। ਸਿਸੋਦੀਆ ਨੇ ਅਦਾਲਤ ਤੋਂ ਨਿਯਮਿਤ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਕੋਈ ਰਾਹਤ ਨਹੀਂ ਦਿੱਤੀ। ਅਜਿਹੇ ਵਿਚ ਉਨ੍ਹਾਂ ਨੂੰ 22 ਫਰਵਰੀ ਤੱਕ ਜੇਲ੍ਹ ਵਿਚ ਹੀ ਰਹਿਣਾ ਹੋਵੇਗਾ। ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ ਮਾਮਲੇ ਵਿਚ ਪੇਸ਼ੀ ਲਈ ਰਾਊਜ਼ ਐਵੇਨਿਊ ਕੋਰਟ ਵਿਚ ਲਿਆਂਦਾ ਗਿਆ।
ਦੱਸ ਦੇਈਏ ਕਿ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਨੀਸ਼ ਸਿਸੋਦੀਆ ਦੀਆਂ 5 ਜ਼ਮਾਨਤ ਪਟੀਸ਼ਨਾਂ ਖਾਰਜ ਹੋ ਚੁੱਕੀਆਂ ਹਨ। ਉਨ੍ਹਾਂ ਨੂੰ 11 ਨਵੰਬਰ ਨੂੰ ਆਪਣੀ ਪਤਨੀ ਨੂੰ ਮਿਲਣ ਲਈ ਕੁਝ ਘੰਟਿਆ ਦੀ ਛੋਟ ਦਿੱਤੀ ਗਈ ਸੀ। ਉਨ੍ਹਾਂ ਦੀ ਪਤਨੀ ਮਲਟੀਪਲ ਸਕੇਲੇਰੋਸਿਸ ਦੀ ਮਰੀਜ਼ ਹੈ।
ਅਦਾਲਤ ਨੇ ਦਿੱਲੀ ਦੀ ਰੱਦ ਕੀਤੀ ਗਈ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜਾਂਚ ਏਜੰਸੀ ਨੂੰ ਨਿਰਦੇਸ਼ ਦਿੱਤੇ ਹਨ। ਰਾਊਜ਼ ਐਵੇਨਿਊ ਕੋਰਟ ਨੇ CBI ਨੂੰ ਸੀਲਬੰਦ ਲਿਫ਼ਾਫ਼ੇ ‘ਚ ਜਾਂਚ ਦੀ ਵਿਸਥਾਰਪੂਰਵਕ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਫਰਵਰੀ ਨੂੰ ਰਾਊਜ਼ ਐਵੇਨਿਊ ਕੋਰਟ ਵਿਚ ਹੋਵੇਗੀ। CBI ਨੇ ਕਿਹਾ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਜਾਂਚ ਅਜੇ ਅਹਿਮ ਪੜਾਅ ‘ਤੇ ਹੈ। ਮਾਮਲੇ ‘ਚ ਕੁਝ ਸ਼ੱਕੀ ਲੋਕਾਂ ਖਿਲਾਫ ਜਾਂਚ ਚੱਲ ਰਹੀ ਹੈ। CBI ਨੇ ਕਿਹਾ ਕਿ ਜਿਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ, ਉਨ੍ਹਾਂ ਖ਼ਿਲਾਫ਼ ਜਾਂਚ ਪੂਰੀ ਹੋ ਚੁੱਕੀ ਹੈ। ਦੂਜੇ ਪਾਸੇ ਮੁਲਜ਼ਮ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸਟੇਟਸ ਰਿਪੋਰਟ ਅਧੂਰੀ ਹੈ। ਇਸ ਵਿਚ ਕੁਝ ਵੀ ਸਪਸ਼ਟ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ CBI ਨੂੰ ਨਿਰਦੇਸ਼ ਦਿੱਤੇ ਹਨ।