November 5, 2024

ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਕੋਰਟ ਨੇ ਇਕ ਵਾਰ ਫਿਰ ਦਿੱਤਾ ਝਟਕਾ

ਨਵੀਂ ਦਿੱਲੀ : ਆਬਕਾਰੀ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦੋਸ਼ੀ ਮਨੀਸ਼ ਸਿਸੋਦੀਆ (Manish Sisodia) ਨੂੰ ਰਾਊਜ਼ ਐਵੇਨਿਊ ਕੋਰਟ (Rouse Avenue Court) ਨੇ ਇਕ ਵਾਰ ਫਿਰ ਝਟਕਾ ਦਿੱਤਾ ਹੈ। ਅਦਾਲਤ ਨੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ। ਕੋਰਟ ਨੇ ਈਡੀ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਹੁਣ ਤਕ ਇਕ-ਇਕ ਮੁਲਜ਼ਮ ਵਲੋਂ ਦਸਤਾਵੇਜ਼ਾਂ ਦੀ ਜਾਂਚ ਲਈ ਕਿੰਨਾ ਸਮਾਂ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਆਪਣੇ ਹਲਕੇ ਦੇ ਲੋਕਾਂ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੀ ਸਥਿਤੀ ਦੀ ਤੁਲਨਾ ਆਜ਼ਾਦੀ ਘੁਲਾਟੀਆਂ ‘ਤੇ ਅੰਗਰੇਜ਼ਾਂ ਵੱਲੋਂ ਕੀਤੇ ਅੱਤਿਆਚਾਰਾਂ ਨਾਲ ਕੀਤੀ ਸੀ ਅਤੇ ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ ਸੀ। ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੇ ਵੀ ਉਮੀਦ ਜਤਾਈ ਹੈ ਕਿ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ।

ਉਨ੍ਹਾਂ ਨੇ ਕਿਹਾ, ‘ਮੈਂ ਤੁਹਾਨੂੰ ਜਲਦੀ ਹੀ ਬਾਹਰ ਮਿਲਾਂਗਾ।’ ਅੰਗਰੇਜ਼ ਹਾਕਮਾਂ ਨੇ ਵੀ ਸੱਤਾ ਦਾ ਹੰਕਾਰ ਕਰਕੇ ਲੋਕਾਂ ਨੂੰ ਝੂਠੇ ਕੇਸ ਪਾ ਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਅਤੇ ਨੈਲਸਨ ਮੰਡੇਲਾ ਜਿਨ੍ਹਾਂ ਨੇ ਕਈ ਸਾਲ ਜੇਲ੍ਹਾਂ ਕੱਟੀਆਂ ਹਨ, ਉਨ੍ਹਾਂ ਦੇ ਪ੍ਰੇਰਨਾ ਸਰੋਤ ਹਨ। ‘ਆਪ’ ਨੇਤਾ ਸਿਸੋਦੀਆ ਦੀ ਜ਼ਮਾਨਤ ‘ਤੇ ਅੱਜ ਦਿੱਲੀ ਦੀ ਇਕ ਅਦਾਲਤ ‘ਚ ਸੁਣਵਾਈ ਹੋ ਰਹੀ ਹੈ। ਪੂਰਬੀ ਦਿੱਲੀ ਦੇ ਆਪਣੇ ਵਿਧਾਨ ਸਭਾ ਹਲਕੇ ਪਟਪੜਗੰਜ ਦੇ ਲੋਕਾਂ ਨੂੰ ਲਿਖੇ ਪੱਤਰ ਵਿੱਚ ਸਿਸੋਦੀਆ ਨੇ ਕਿਹਾ ਕਿ ਚੰਗੀ ਸਿੱਖਿਆ ਅਤੇ ਸਕੂਲਾਂ ਲਈ ਸੰਘਰਸ਼ ਉਸੇ ਤਰ੍ਹਾਂ ਚੱਲ ਰਿਹਾ ਹੈ ਜਿਸ ਤਰ੍ਹਾਂ ਲੋਕਾਂ ਨੇ ਦੇਸ਼ ਦੀ ਆਜ਼ਾਦੀ ਲਈ ਲੜਿਆ ਸੀ।

ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਘੁਟਾਲੇ ਦੇ ਇਲਜ਼ਾਮ ਤਹਿਤ ਪਿਛਲੇ ਇਕ ਸਾਲ ਤੋਂ ਜੇਲ੍ਹ ਵਿਚ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੂੰ ਇਸ ਮਾਮਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਈ ਤੋਂ ਬਾਅਦ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਪਰਿਵਾਰਾਂ ਨੂੰ ਮਿਲੇ।

By admin

Related Post

Leave a Reply