ਨਵੀਂ ਦਿੱਲੀ: ਸ਼ਿਵ ਸੈਨਾ ਦੇ ਨੇਤਾ ਸੰਜੇ ਰਾਉਤ (Shiv Sena Leader Sanjay Raut) ਨੇ ਅੱਜ ਯਾਨੀ ਐਤਵਾਰ ਨੂੰ ਕਿਹਾ ਕਿ ਨਵੀਂ ਦਿੱਲੀ ‘ਚ ਨੀਤੀ ਆਯੋਗ ਦੀ ਪਹਿਲੀ ਬੈਠਕ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Chief Minister Mamata Banerjee) ਦਾ ‘ਅਪਮਾਨ’ ਲੋਕਤੰਤਰ ਲਈ ਚੰਗਾ ਨਹੀਂ ਹੈ। ਰਾਉਤ ਨੇ ਕਿਹਾ ਕਿ ਰਾਜਾਂ ਵਿੱਚ ਬਹੁਤ ਸਾਰੇ ਮੁੱਦੇ ਹਨ ਜਿਨ੍ਹਾਂ ਨਾਲ ਨਜਿੱਠਣ ਦੀ ਲੋੜ ਹੈ। ਮੁੱਖ ਮੰਤਰੀ ਦਾ ਮਾਈਕ੍ਰੋਫੋਨ ਬੰਦ ਕਰਨਾ ਲੋਕਤੰਤਰੀ ਮਰਿਆਦਾ ਅਨੁਸਾਰ ਨਹੀਂ ਹੈ।

ਦੱਸ ਦਈਏ ਕਿ ਮਮਤਾ ਬੈਨਰਜੀ ਬੀਤੇ ਸ਼ਨੀਵਾਰ ਨੂੰ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਪ੍ਰਧਾਨਗੀ ‘ਚ ਹੋਈ ਨੀਤੀ ਆਯੋਗ ਦੀ ਦੀ ਬੈਠਕ ਵਿਚਾਲੇ ਛੱਡ ਕੇ ਬਾਹਰ ਨਿਕਲ ਆਏ ਸਨ। ਉਨ੍ਹਾਂ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਭਾਸ਼ਣ ਦੌਰਾਨ ਉਨ੍ਹਾਂ ਨੂੰ ਅੱਧ ਵਿਚਕਾਰ ਹੀ ਰੋਕ ਦਿੱਤਾ ਗਿਆ ਸੀ।

ਹਾਲਾਂਕਿ ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਮਮਤਾ ਨੂੰ ਬੋਲਣ ਲਈ ਦਿੱਤਾ ਗਿਆ ਸਮਾਂ ਖਤਮ ਹੋ ਗਿਆ ਸੀ। ਮੀਟਿੰਗ ਵਿਚ ਸ਼ਾਮਲ ਹੋਣ ਵਾਲੀ ਇਕਲੌਤੀ ਵਿਰੋਧੀ ਧਿਰ ਦੀ ਨੇਤਾ ਮਮਤਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਭਾਸ਼ਣ ਦੇ ਪੰਜ ਮਿੰਟ ਬਾਅਦ ਉਨ੍ਹਾਂ ਦਾ ਮਾਈਕ੍ਰੋਫੋਨ ਬੰਦ ਕਰ ਦਿੱਤਾ ਗਿਆ ਸੀ, ਜਦੋਂ ਕਿ ਆਂਧਰਾ ਪ੍ਰਦੇਸ਼, ਗੋਆ, ਅਸਾਮ ਅਤੇ ਛੱਤੀਸਗੜ੍ਹ ਸਮੇਤ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਜ਼ਿਆਦਾ ਦੇਰ ਤੱਕ ਬੋਲਣ ਦੀ ਇਜਾਜ਼ਤ ਦਿੱਤੀ ਗਈ ਸੀ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਸੱਤਾਧਾਰੀ ਗੱਠਜੋੜ ‘ਤੇ ਹਮਲਾ ਕਰਦੇ ਹੋਏ ਰਾਉਤ ਨੇ ਕਿਹਾ, ‘ਕੇਂਦਰ ਵੱਲੋਂ ਦਿੱਤਾ ਗਿਆ ਪੈਸਾ ਭਾਰਤ ਦੇ ਲੋਕਾਂ ਦਾ ਹੈ। ਇਹ ਵੱਖ-ਵੱਖ ਟੈਕਸਾਂ ਦੇ ਰੂਪ ਵਿੱਚ ਇਕੱਠਾ ਕੀਤਾ ਜਾਂਦਾ ਹੈ। ਮਹਾਰਾਸ਼ਟਰ ਨੂੰ ਕੀ ਮਿਲਿਆ… ਸਾਡੇ ਮੁੱਖ ਮੰਤਰੀ ਖਾਲੀ ਹੱਥ ਪਰਤ ਗਏ।

Leave a Reply