ਜਲੰਧਰ : ਮਹਾਨਗਰ ‘ਚ ਫਰਜ਼ੀ ਪੱਤਰਕਾਰਾਂ (Fake Journalists) ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਖ਼ਬਰ ਅਨੁਸਾਰ ਲੋਕਾਂ ਨੇ ਵਡਾਲਾ ਚੌਕ ਨੇੜੇ ਫਰਜ਼ੀ ਪੱਤਰਕਾਰਾਂ ਨੂੰ ਕਾਬੂ ਕੀਤਾ ਹੈ। ਪਹਿਲਾਂ ਲੋਕਾਂ ਨੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਫਰਜ਼ੀ ਪੱਤਰਕਾਰਾਂ ਨੂੰ ਕਾਬੂ ਕਰ ਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਫਰਜ਼ੀ ਪੱਤਰਕਾਰ ਇਲਾਕੇ ਦੇ ਲੋਕਾਂ ਨੂੰ ਬਲੈਕਮੇਲ ਕਰਦੇ ਸਨ। ਲੋਕਾਂ ਨੇ ਦੋਸ਼ ਲਾਇਆ ਕਿ ਤਿੰਨੋਂ ਮਿਲ ਕੇ ਅਜਿਹਾ ਕਰਦੇ ਸਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਦੇ ਸਨ। ਇੰਨਾ ਹੀ ਨਹੀਂ ਉਕਤ ਫਰਜ਼ੀ ਪੱਤਰਕਾਰ ਗੈਸ ਸਿਲੰਡਰ ਏਜੰਸੀ ਦੇ ਕਰਮਚਾਰੀਆਂ ਦੀ ਗੈਸ ਕੱਢਣ ‘ਚ ਮਦਦ ਕਰਦੇ ਸਨ ਅਤੇ ਉਨ੍ਹਾਂ ਤੋਂ ਪੈਸੇ ਵੀ ਖੋਹ ਲੈਂਦੇ ਸਨ।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਤਿੰਨੋਂ ਫਰਜ਼ੀ ਪੱਤਰਕਾਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ‘ਚ ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਤੋਂ ਬਾਅਦ ਹੀ ਕਈ ਅਹਿਮ ਖੁਲਾਸੇ ਹੋਣਗੇ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

Leave a Reply