ਨਵੀਂ ਦਿੱਲੀ: ਮਹਾਰਾਸ਼ਟਰ ਦੇ ਹਿੰਗੋਲੀ (Hingoli) ‘ਚ ਅੱਜ ਇਕ ਤੋਂ ਬਾਅਦ ਇਕ ਲਗਾਤਾਰ ਦੋ ਭੂਚਾਲ ਦੇ ਝਟਕੇ (Two Consecutive Earthquakes) ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਕਰੀਬ 10 ਮਿੰਟ ਦੇ ਅੰਤਰਾਲ ‘ਤੇ ਰਿਕਾਰਡ ਕੀਤੇ ਗਏ। ਭੂਚਾਲ ਦਾ ਪਹਿਲਾ ਝਟਕਾ ਸਵੇਰੇ 6.08 ਵਜੇ ਮਹਿਸੂਸ ਕੀਤਾ ਗਿਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.5 ਸੀ। ਇਸ ਦੇ ਨਾਲ ਹੀ ਭੂਚਾਲ ਦਾ ਦੂਜਾ ਝਟਕਾ ਸਵੇਰੇ 6.19 ਵਜੇ ਦਰਜ ਕੀਤਾ ਗਿਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.6 ਦਰਜ ਕੀਤੀ ਗਈ।
ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਅਜੇ ਤੱਕ ਬੁਨਿਆਦੀ ਢਾਂਚੇ ਨੂੰ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਲੋਕਾਂ ਨੇ ਭੂਚਾਲ ਵੱਲ ਧਿਆਨ ਵੀ ਨਹੀਂ ਦਿੱਤਾ ਕਿਉਂਕਿ ਇਹ ਸਵੇਰੇ ਤੜਕੇ ਆਇਆ ਸੀ।
ਮੇਘਾਲਿਆ ਵਿੱਚ ਭੂਚਾਲ
ਇਸ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਮੇਘਾਲਿਆ ਵਿੱਚ ਵੀ 3.0 ਤੀਬਰਤਾ ਦਾ ਮੱਧਮ ਭੂਚਾਲ ਆਇਆ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਭੂਚਾਲ ਦਾ ਕੇਂਦਰ ਨੌਂਗਪੋਹ ਵਿੱਚ ਦਰਜ ਕੀਤਾ ਗਿਆ ਸੀ। ਇਸ ਵਿਚ ਕਿਹਾ ਗਿਆ ਹੈ ਕਿ ਭੂਚਾਲ ਸ਼ਾਮ 5:41 ਵਜੇ 5 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ।