ਪੰਜਾਬ : ਹੁਣੇ ਹੁਣੇ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਪੱਛਮੀ ਤੋਂ ਚੋਣ ਜਿੱਤਣ ਵਾਲੇ ਮਹਿੰਦਰ ਭਗਤ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੁਆਰਾ ਅੱਜ ਮੰਤਰੀ ਦਾ ਅਹੁਦਾ ਸੌਂਪ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਮਹਿੰਦਰ ਭਗਤ ਨੂੰ ਖੇਡ ਮੰਤਰੀ ਦਾ ਅਹੁਦਾ ਮਿਲੇਗਾ, ਜੋ ਪਹਿਲਾਂ ਮੀਤ ਹੇਅਰ ਦਾ ਵਿਭਾਗ ਸੀ। ਹੁਣ ਇਸ ਵਿਭਾਗ ਦੀ ਦੇਖ-ਰੇਖ ਮਹਿੰਦਰ ਭਗਤ ਕਰਨਗੇ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਪਣੇ ਵਿਰੋਧੀ ਤੇ ਸਾਬਕਾ ਵਿਧਾਇਕ ਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 37325 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ।