ਪੰਜਾਬ: ਬਹੁਜਨ ਸਮਾਜ ਪਾਰਟੀ ਵੀ ਪੰਜਾਬ ਵਿੱਚ ਆਪਣੀ ਮੁਹਿੰਮ ਤੇਜ਼ ਕਰਨ ਜਾ ਰਹੀ ਹੈ। ਇਸੇ ਲੜੀ ਤਹਿਤ ਪਾਰਟੀ ਦੀ ਕੌਮੀ ਪ੍ਰਧਾਨ ਅਤੇ ਯੂ.ਪੀ ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ (Former UP Chief Minister Kumari Mayawati) ਅੱਜ ਨਵਾਂਸ਼ਹਿਰ ਵਿੱਚ ਰੈਲੀ ਕਰੇਗੀ।
ਬਸਪਾ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪਾਰਟੀ ਵੱਲੋਂ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੜ੍ਹੀ ਨੇ ਆਮ ਆਦਮੀ ਪਾਰਟੀ ‘ਤੇ ਸਿਆਸੀ ਹਮਲਾ ਕਰਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਦਲਿਤ ਵਿਰੋਧੀ ਹੈ। ਸਰਕਾਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਨਹੀਂ ਕੀਤੀ ਹੈ। ਇਸ ਤੋਂ ਇਲਾਵਾ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਵੀ 10 ਤੋਂ ਘਟਾ ਕੇ 5 ਕਰ ਦਿੱਤੀ ਗਈ ਹੈ ਪਰ ਅਜੇ ਤੱਕ ਇਨ੍ਹਾਂ 5 ਮੈਂਬਰਾਂ ਦੀ ਨਿਯੁਕਤੀ ਨਹੀਂ ਕੀਤੀ ਗਈ।